Home ਪੰਜਾਬ ਏ.ਡੀ.ਸੀ. ਵੱਲੋਂ ਅਗਨੀਵੀਰ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ, ਪ੍ਰਬੰਧਾਂ ਨੂੰ ਸੁਚਾਰੂ ਬਣਾਉਣ...

ਏ.ਡੀ.ਸੀ. ਵੱਲੋਂ ਅਗਨੀਵੀਰ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ, ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਦਿੱਤੇ ਨਿਰਦੇਸ਼

The administration is finalizing arrangements for the Agniveer recruitment rally starting on July 30.

0

ਪਟਿਆਲਾ, 10 ਜੁਲਾਈ(ਮਨੋਜ ਵਰਮਾ):ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ, ਪਟਿਆਲਾ ਵਿਖੇ 30 ਜੁਲਾਈ ਤੋਂ 10 ਅਗਸਤ, 2026 ਤੱਕ ਹੋਣ ਵਾਲੀ ਪੰਜਾਬ ਦੀ ਸਭ ਤੋਂ ਵੱਡੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਮੌਕੇ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰਤੀ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਏ ਡੀ ਸੀ ਨੇ ਕਿਹਾ ਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਇਕ ਸੁਨਹਿਰੀ ਮੌਕਾ ਹੈ। ਓਹਨਾ ਦਸਿਆ ਕਿ ਇਸ ਭਰਤੀ ਰੈਲੀ ਦਾ ਆਯੋਜਨ ਪਟਿਆਲਾ ਸਿਵਲ ਪ੍ਰਸ਼ਾਸਨ ਅਤੇ ਆਰਮੀ ਰਿਕਰੂਟਿੰਗ ਦਫ਼ਤਰ (ਏ.ਆਰ.ਓ.), ਪਟਿਆਲਾ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨੇ ਕਿਹਾ ਕਿ ਪੰਜਾਬ ਦੀ ਪਹਿਲੀ ਅਤੇ ਸਭ ਤੋਂ ਵੱਡੀ ਭਰਤੀ ਰੈਲੀ ਹੋਣ ਦੇ ਕਾਰਨ ਭਰਤੀ ਪ੍ਰਕਿਰਿਆ ਨੂੰ ਸਭ ਤੋਂ ਵੱਧ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Exit mobile version