Homeਪਟਿਆਲਾ ਅਪਡੇਟਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ...

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼

The Additional Deputy Commissioner directed officials to ensure the timely and priority-based resolution of issues concerning ex-servicemen and their families.

ਪਟਿਆਲਾ ,6 ਅਗਸਤ, 2026 (ਦੀਪਕ ਦੱਤਾ) : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਪਟਿਆਲਾ ਅਨੁਪ੍ਰਿਤਾ ਜੋਹਲ, ਪੀ.ਸੀ.ਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਨੇ ਵਿਭਾਗ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦੀ ਪਿਛਲੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਦਾ ਵੀ ਵਿਸਥਾਰ-ਪੂਰਵਕ ਬਿਊਰਾ ਦਿੱਤਾ ਗਿਆ। ਉਨ੍ਹਾਂ ਨੇ ਹਾਲ ਵਿੱਚ ਕੇਂਦਰ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ ਅਤੇ ਵਿਭਾਗ ਵਲੋਂ ਤਹਿਸੀਲ ਪੱਧਰ ਤੇ ਲੱਗਣ ਵਾਲੇ ਕੈਂਪਸ ਦੀ ਵੀ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵੀ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਉਪਰੰਤ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਵਲੋਂ ਨਿਰਦੇਸ਼ ਦਿੱਤੇ ਗਏ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਲਈ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਪਟਿਆਲਾ ਅਧੀਨ ਚੱਲ ਰਹੇ ਟ੍ਰੇਨਿੰਗ ਕੋਰਸਾਂ ਵਿੱਚ ਸਿਖਲਾਈ ਹਾਸਿਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਆਦੇਸ਼ ਦਿੱਤੇ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ਦੌਰਾਨ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਨੇ ਆਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਮੀਟਿੰਗ ਦੀ ਸਮਾਪਤੀ ਸਮੇਂ ਫਲੈਗ ਡੇ ਫੰਡ ਵਿਚੋਂ 04 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ। ਇਸ ਮੀਟਿੰਗ ਵਿੱਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਕਰਨਲ ਜਸਬੀਰ ਸਿੰਘ (ਰਿਟਾ.) ਉੱਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ, ਸ੍ਰੀ ਅਮਰਜੀਤ ਸਿੰਘ ਵੜੈਚ, ਸਾਬਕਾ ਡਾਇਰੈਕਟਰ ਆਲ ਇੰਡੀਆ ਰੇਡੀਓ ਪਟਿਆਲਾ, ਡਾ. ਵਿਕਰਾਂਤ ਕਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਸਾਹਿਬਾਨ ਅਤੇ ਸਟਾਫ ਮੈਂਬਰ ਹਾਜ਼ਰ ਹੋਏ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments