Home ਪੰਜਾਬ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐੱਸ.ਆਈ.ਆਰ. ਪ੍ਰਕਿਰਿਆ...

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐੱਸ.ਆਈ.ਆਰ. ਪ੍ਰਕਿਰਿਆ ਸਬੰਧੀ ਮੀਟਿੰਗ

Additional District Election Officer Reviews SIR Process with Political Party Representatives

0
ਸੰਗਰੂਰ, 28 ਅਗਸਤ, 2026 (ਕਾਜਲ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸੰਗਰੂਰ ਸ੍ਰੀਮਤੀ ਪੂਨਮਦੀਪ ਕੌਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅੰਕੁਰ ਮਹਿੰਦਰੂ, ਪੀ.ਸੀ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ -2026 ਤਹਿਤ ਜ਼ਿਲ੍ਹੇ ਵਿੱਚ ਪਾਏ ਗਏ ASDD (ਗੈਰ-ਹਾਜ਼ਰ, ਤਬਦੀਲ, ਮ੍ਰਿਤਕ ਅਤੇ ਦੋਹਰੀਆਂ ਵੋਟਾਂ) ਦੀਆਂ ਲਿਸਟਾਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਗਈਆਂ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਸ਼ਡਿਊਲ ਅਨੁਸਾਰ 13 ਅਗਸਤ 2026 ਤੋਂ ਨੋਟਿਸ ਫੇਜ਼ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ। 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਵੋਟ ਕਟਵਾਉਣ ਲਈ ਫਾਰਮ ਨੰ: 7 ਅਤੇ ਵੇਰਵਿਆਂ ਵਿੱਚ ਸੋਧ ਜਾਂ ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰ: 8 ਭਰ ਸਕਦੇ ਹਨ। ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ 12 ਅਕਤੂਬਰ 2026 ਨੂੰ ਅੰਤਿਮ ਫੋਟੋ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਨ੍ਹਾਂ ਪਾਰਟੀਆਂ ਨੇ ਬੂਥ ਲੈਵਲ ਏਜੰਟ ਨਿਯੁਕਤ ਨਹੀਂ ਕੀਤੇ, ਉਹ ਬੀ.ਐੱਲ.ਏ-1 ਰਾਹੀਂ ਬੀ.ਐੱਲ.ਏ-2 ਦੀ ਨਿਯੁਕਤੀ ਕਰਕੇ ਫਾਰਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ। ਕਿਸੇ ਵੀ ਜਾਣਕਾਰੀ, ਸੁਝਾਅ ਜਾਂ ਸ਼ਿਕਾਇਤ ਲਈ ਟੋਲ-ਫ੍ਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਰੌਕੀ ਬਾਂਸਲ ਤੇ ਸ੍ਰੀ ਸੁਰਿੰਦਰ ਸਿੰਘ ਭਿੰਡਰ (ਬੀ.ਐੱਲ.ਏ.-1), ਭਾਜਪਾ ਤੋਂ ਸ੍ਰੀ ਸੁਰਿੰਦਰ ਸ਼ਰਮਾ, ਸੀ.ਪੀ.ਆਈ. (ਐੱਮ) ਤੋਂ ਸ੍ਰੀ ਚਮਕੌਰ ਸਿੰਘ ਖੇੜੀ, ਆਮ ਆਦਮੀ ਪਾਰਟੀ ਤੋਂ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਵੀ ਹਾਜ਼ਰ ਸਨ।

Exit mobile version