Home ਪਟਿਆਲਾ ਅਪਡੇਟ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਪਟਿਆਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ...

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਪਟਿਆਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਦੇ ਫੰਡ ਹੋਰ ਜਾਰੀ- ਅਜੀਤਪਾਲ ਸਿੰਘ ਕੋਹਲੀ 

Patiala receives an additional ₹5 crore to accelerate development works under the Rangla Punjab scheme.

0
ਪਟਿਆਲਾ, 5 ਸਤੰਬਰ, 2026 (ਦੀਪਕ ਦੱਤਾ) : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰੀ ਹਲਕੇ ਦੇ ਵਿਕਾਸ ਲਈ ਪੀਐਮ-26 ਰੰਗਲਾ ਪੰਜਾਬ ਵਿਕਾਸ ਸਕੀਮ ਦੇ ਤੀਜੇ ਫੇਜ਼ ਤਹਿਤ 5 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
ਇਨ੍ਹਾਂ ਫੰਡਾਂ ਦੀ ਵਰਤੋਂ ਨਾਲ ਉਲੀਕੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਨਪ੍ਰੀਤ ਕੌਰ ਅਤੇ ਲੋਕ ਨਿਰਮਾਣ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦੀ ਅਗਲੀ ਸਮੀਖਿਆ ਮੀਟਿੰਗ 26 ਸਤੰਬਰ ਨੂੰ ਕੀਤੀ ਜਾਵੇਗੀ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਇੰਪਰੂਵਮੈਂਟ ਟਰੱਸਟ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੇ ਦੋ ਵਾਰ ਪੰਜਾਬ ਨੂੰ ਮੁੱਖ ਮੰਤਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸ਼ਹਿਰ ਲੰਮੇ ਸਮੇਂ ਤੱਕ ਵਿਕਾਸ ਪੱਖੋਂ ਪਛੜਿਆ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਬੀੜਾ ਚੁੱਕਿਆ ਹੈ ਅਤੇ ਹੁਣ ਵੱਖ-ਵੱਖ ਵਿਕਾਸ ਕਾਰਜ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਵਾਏ ਜਾ ਰਹੇ ਹਨ।

Exit mobile version