Home ਪੰਜਾਬ ਹੋਟਸਪੋਟ ਇਲਾਕਿਆਂ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਉਪਰਾਲੇ...

ਹੋਟਸਪੋਟ ਇਲਾਕਿਆਂ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਉਪਰਾਲੇ ਜਾਰੀ

Administration intensifies efforts to secure hotspot areas and eliminate drug abuse.

0

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਕੋਟਲਾ ਬਜਵਾੜਾ ਵਿਖੇ ਲਗਾਇਆ ਜਾਗਰੂਤਾ ਕੈਂਪ

ਫ਼ਤਹਿਗੜ੍ਹ ਸਾਹਿਬ, 07 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਪਛਾਣੇ ਗਏ ਹੋਟਸਪੋਟ ਇਲਾਕਿਆਂ ਨੂੰ ਸੁਰੱਖਿਅਤ, ਰੌਸ਼ਨ ਅਤੇ ਸਮਾਜਿਕ ਸਰਗਰਮੀਆਂ ਨਾਲ ਭਰਪੂਰ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੋਟ ਸਪੋਟ ਪਿੰਡ ਕੋਟਲਾ ਬਜਵਾੜਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਕਾਰਵਾਈ ਦਾ ਸਮਰਥਨ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਨੇ ਦੱਸਿਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਨੌਜਵਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਉਸਾਰੂ ਸਮਾਜਿਕ ਕਾਰਜਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਇਸ ਨਾਲ ਪਰਿਵਾਰ ਅਤੇ ਸਮਾਜ ਵੀ ਪ੍ਰਭਾਵਿਤ ਹੁੰਦਾ ਹੈ। ਇਸ ਲਈ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਨੂੰ ਖੁੱਲ੍ਹ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਜਾਂ ਇਸ ਨਾਲ ਸਬੰਧਤ ਗਤੀਵਿਧੀਆਂ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਸਰਗਰਮ ਭਾਈਵਾਲ ਬਣਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

Exit mobile version