ਪਟਿਆਲਾ, 13 ਜੁਲਾਈ, (ਦੀਪਕ ਦੱਤਾ): ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜੂਨ, 2026 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜੁਲਾਈ ਤੋਂ ਵਧਾ ਕੇ 20 ਜੁਲਾਈ 2026 ਕੀਤੀ ਗਈ ਹੈ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ ਤੇ ਇਹ ਦਸੰਬਰ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਸਮੁੱਚੀ ਇੱਕਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 20 ਜੁਲਾਈ 2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।
