Home ਪਟਿਆਲਾ ਅਪਡੇਟ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧ ਸਬੰਧੀ ਕੀਤਾ ਜਾ ਰਿਹਾ ਜਾਗਰੂਕਤਾ : ਮੁੱਖ...

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧ ਸਬੰਧੀ ਕੀਤਾ ਜਾ ਰਿਹਾ ਜਾਗਰੂਕਤਾ : ਮੁੱਖ ਖੇਤੀਬਾੜੀ ਅਫਸਰ

0
ਪਟਿਆਲਾ , 5 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ): ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾਂ—ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਅਤੇ ਨੁੱਕੜ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਉਹਨਾਂ ਦਸਿਆ ਕਿ ਇਹਨਾਂ ਕੈਂਪਾਂ ਤੋਂ ਇਲਾਵਾ ਜਿਲ੍ਹੇ ਵਿਚ ਸਕੂਲਾਂ ਦੇ ਬੱਚਿਆਂ ਨੂੰ ਪਰਾਲੀ ਨਾ ਸਾੜਣ ਸਬੰਧੀ ਪੋਸਟਰ, ਭਾਸ਼ਣ ਅਤੇ ਸਲੋਗਨ ਪ੍ਰਤੀਯੋਗਤਾਵਾਂ ਮੁਕਾਬਲੇ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿਚ ਪਰਾਲੀ ਪ੍ਰਬੰਧਨ ਸਬੰਧੀ ਵਾਲ ਪੇਂਟਿੰਗਜ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਿਟਰੇਚਰ ਵੰਡ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵੱਲੋਂ ਜਿਲ੍ਹਾ ਪਟਿਆਲਾ ਦੇ ਲੰਗ, ਚਲੇਲਾ ਅਤੇ ਰੋਹੜ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹਨਾਂ ਦਸਿਆ ਕਿ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ। ਥਘੑਤਜਵਚ ਵਿਧੀ ਨਾਲ ਪਰਾਲੀ ਨੂੰ ਖੇਤਾਂ ਵਿਚੋਂ ਬੇਲਰ ਰਾਹੀਂ ਗੰਢਾਂ ਬਣਾਕੇ ਖੇਤਾਂ ਵਿਚੋਂ ਬਾਹਰ ਕੱਢ ਕੇ ਵੱਖ—ਵੱਖ ਮਕਸਦ ਲਈ ਵਰਤਿਆ ਜਾ ਰਿਹਾ ਹੈ। ਇਸ ਦੇ ਨਾਲ ਡਾ. ਦਾਰਾ ਸਿੰਘ ਨੇ ਦਸਿਆ ਕਿ ਜਿਹਨਾਂ ਕਿਸਾਨਾਂ ਵੱਲੋਂ ਆਲੂ ਦੀ ਫਸਲ ਦੀ ਬਿਜਾਈ ਕੀਤੀ ਜਾ ਰਹੀ ਹੈ, ਉਹਨਾਂ ਵੱਲੋਂ ਮਲਚਰ, ਪਲਟਾਵੇ ਹਲ ਅਤੇ ਰੋਟਾਵੇਟਰ ਵਰਤ ਕੇ ਪਰਾਲੀ ਨੂੰ ਖੇਤਾਂ ਵਿਚ ਹੀ ਮਿਲਾ ਕੇ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਖੇਤਾਂ ਵਿਚ ਵਾਹੁਣ ਨਾਲ ਜਿਥੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਵਾਤਾਵਰਣ ਵੀ ਸਾਫ ਰਹਿੰਦਾ ਹੈ।

Exit mobile version