Homeਪਟਿਆਲਾ ਅਪਡੇਟਖੇਤੀਬਾੜੀ ਵਿਭਾਗ ਵੱਲੋਂ 9 ਅਕਤੂਬਰ ਨੂੰ ਡਕਾਲਾ ਵਿਖੇ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਵੱਲੋਂ 9 ਅਕਤੂਬਰ ਨੂੰ ਡਕਾਲਾ ਵਿਖੇ ਕਿਸਾਨ ਸਿਖਲਾਈ ਕੈਂਪ

Agriculture Department to hold a farmer training camp at Dhakala on October 9 to promote better farming practices.

ਪਟਿਆਲਾ, 7 ਅਕਤੂਬਰ, 2026 (ਹਰਸ਼ਪ੍ਰੀਤ ਕੌਰ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਹਾੜ੍ਹੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਜੀ ਦੀ ਯੋਗ ਅਗਵਾਈ ਹੇਠ ਮਿਤੀ 09-10-2026 ਦਿਨ ਸ਼ੁੱਕਰਵਾਰ ਨੂੰ ਕੇ.ਐਸ ਫਾਰਮ ਪਿੰਡ ਡਕਾਲਾ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਦੇ ਮੁੱਖ ਮਹਿਮਾਨ ਸ. ਚੇਤਨ ਸਿੰਘ ਜੋੜੇਮਾਜਰਾ ਐਮ.ਐਲ.ਏ, ਸਮਾਣਾ ਹੋਣਗੇ ਅਤੇ ਕੈਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਸ਼ੂ ਅਗਰਵਾਲ ਕਰਨਗੇ। ਇਸ ਕੈਪ ਦੇ ਵਿਸ਼ੇਸ਼ ਮਹਿਮਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ(ਘਣੀ ਖੇਤੀ) ਡਾ. ਜੰਗੀਰ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣਗੇ। ਇਸ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ, ਫਾਰਮ ਸਲਾਹਕਾਰ ਕੇਂਦਰ, ਪਟਿਆਲਾ ਅਤੇ ਖੇਤੀਬਾੜੀ ਵਿਭਾਗ ਦੇ ਸਾਇੰਸਦਾਨ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਨਗੇ। ਇਸ ਕੈਂਪ ਵਿੱਚ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਲਗਭਗ 1000 ਕਿਸਾਨਾਂ ਵੱਲੋਂ ਭਾਗ ਲਿਆ ਜਾਵੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments