ਪਟਿਆਲਾ 29 ਸਤੰਬਰ, 2026 (ਬਲਜੀਤ ਸਰਨਾ) : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਆਪਣੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ।

ਮਿਲੀ ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਵੱਖ-ਵੱਖ ਮਾਮਲਿਆਂ ਸਬੰਧੀ ਗੱਲਬਾਤ ਕੀਤੀ ਗਈ। ਮੁਲਾਕਾਤ ਦੌਰਾਨ ਕੀਤੀ ਗਈ ਗੱਲਬਾਤ ਅਤੇ ਇਸ ਦੇ ਵੇਰਵਿਆਂ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।