ਨਵੀਂ ਦਿੱਲੀ, 9 ਅਗਸਤ 2026 (ਕਾਜਲ) : ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਹਮਾਇਤ ਦਾ ਸਵਾਗਤ ਕੀਤਾ ਹੈ।
ਰਿਜਿਜੂ ਨੇ ਸੋਸ਼ਲ ਮੀਡੀਆ ‘ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਏ ਗਏ ਇਸ ਮਹੱਤਵਪੂਰਨ ਫੈਸਲੇ ਦਾ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿਖਾਏ ਗਏ ਰਾਹ ਤੋਂ ਬਾਅਦ ਅਕਾਲੀ ਦਲ ਦਾ ਇਹ ਫੈਸਲਾ ਮਹੱਤਵਪੂਰਨ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨਿਰਪੱਖ ਅਤੇ ਬਰਾਬਰੀ ਵਾਲੀ ਹੱਦਬੰਦੀ ਰਾਹੀਂ ਹਰ ਵਰਗ ਨੂੰ ਸਮਾਨ ਨੁਮਾਇੰਦਗੀ ਯਕੀਨੀ ਬਣਾਉਣਾ ਜ਼ਰੂਰੀ ਹੈ।