Homeਪੰਜਾਬਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ...

ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ ਸਰਕਾਰ ਦੀ ਤਰਜੀਹ: ਵਿਧਾਇਕ ਨਰਿੰਦਰ ਕੌਰ ਭਰਾਜ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡਾਂ ਦੇ ਵਿਕਾਸ ਲਈ 01 ਕਰੋੜ 14 ਲੱਖ ਰੁਪਏ ਦੇ ਚੈਕ ਸੌਂਪੇ
ਸੰਗਰੂਰ, 26 ਜੁਲਾਈ:2026 : ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਮੰਗਵਾਲ, ਸਾਰੋਂ, ਫੱਗੂਵਾਲਾ, ਨਦਾਮਪੁਰ ਅਤੇ ਚੰਨੋ ਵਿਖੇ ਲੋਕ ਮਿਲਣੀਆਂ ਕਰ ਕੇ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਮਸਲਿਆਂ ਦਾ ਸਮੇਂ ਸਿਰ ਅਤੇ ਤਰਜੀਹ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ।
ਇਸ ਮੌਕੇ ਵਿਧਾਇਕ ਨੇ ‘ਰੰਗਲਾ ਪੰਜਾਬ ਸਕੀਮ’ ਤਹਿਤ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੀ ਭੇਟ ਕੀਤੇ। ਉਨ੍ਹਾਂ ਨੇ ਪਿੰਡ ਮੰਗਵਾਲ ਨੂੰ 28 ਲੱਖ ਰੁਪਏ, ਸਾਰੋਂ ਨੂੰ 31 ਲੱਖ ਰੁਪਏ, ਨਦਾਮਪੁਰ ਨੂੰ 20 ਲੱਖ ਰੁਪਏ, ਚੰਨੋ ਨੂੰ 18 ਲੱਖ ਰੁਪਏ ਅਤੇ ਫੱਗੂਵਾਲਾ ਨੂੰ 17 ਲੱਖ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ, ਜਿਸ ਨਾਲ ਪੇਂਡੂ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਜਾ ਰਹੇ ਹਨ, ਤਾਂ ਜੋ ਹਰ ਪਿੰਡ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਇਆ ਜਾ ਸਕੇ।
ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਲਈ ਉਹ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਕੰਮ ਕਰਦੇ ਰਹਿਣਗੇ।
RELATED ARTICLES
- Advertisment -
Google search engine
Google search engine
Google search engine

Most Popular

Recent Comments