Home ਦੇਸ਼ ਮਹਿਲਾ ਪੱਤਰਕਾਰਾਂ ਨਾਲ ਕਥਿਤ ਦੁਰਵਿਹਾਰ ਮਾਮਲਾ: ਦਿੱਲੀ LG ਨੇ ACP ਵਿਵੇਕ ਭਗਤ...

ਮਹਿਲਾ ਪੱਤਰਕਾਰਾਂ ਨਾਲ ਕਥਿਤ ਦੁਰਵਿਹਾਰ ਮਾਮਲਾ: ਦਿੱਲੀ LG ਨੇ ACP ਵਿਵੇਕ ਭਗਤ ਦਾ ਤਾਇਨਾਤੀ ਹੁਕਮ ਰੋਕਿਆ

Delhi LG Halts ACP Vivek Bhagat’s Additional DCP Charge Amid Allegations

0

ਨਵੀਂ ਦਿੱਲੀ, 6 ਅਕਤੂਬਰ 2026 (ਜਗਜੀਤ ਸਿੰਘ): ਮਹਿਲਾ ਪੱਤਰਕਾਰਾਂ ਨਾਲ ਕਥਿਤ ਦੁਰਵਿਹਾਰ ਅਤੇ ਪਰੇਸ਼ਾਨ ਕਰਨ ਦੇ ਦੋਸ਼ਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੇਨਾ ਨੇ ACP ਵਿਵੇਕ ਭਗਤ ਨੂੰ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (DCP) ਦੀ ਵਾਧੂ ਜ਼ਿੰਮੇਵਾਰੀ ਦੇਣ ਵਾਲੇ ਤਾਇਨਾਤੀ ਹੁਕਮ ’ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਸਰਕਾਰ ਵੱਲੋਂ ਬੀਤੀ ਦੇਰ ਰਾਤ ਜਾਰੀ ਕੀਤੀ ਗਈ ਅਧਿਕਾਰਤ ਸਪਸ਼ਟੀਕਰਨ ਵਿੱਚ ਕਿਹਾ ਗਿਆ ਕਿ ACP ਵਿਵੇਕ ਭਗਤ ਨੇ ਖੁਦ ਬੇਨਤੀ ਕੀਤੀ ਸੀ ਕਿ ਮਹਿਲਾ ਪੱਤਰਕਾਰਾਂ ਵੱਲੋਂ ਲਗਾਏ ਗਏ ਕਥਿਤ ਪਰੇਸ਼ਾਨੀ ਦੇ ਦੋਸ਼ਾਂ ਦੀ ਪੂਰੀ ਜਾਂਚ ਹੋਣ ਤੱਕ ਉਹ ਨਵੀਂ ਜ਼ਿੰਮੇਵਾਰੀ ਸੰਭਾਲਣਾ ਨਹੀਂ ਚਾਹੁੰਦੇ। ਇਸ ਤੋਂ ਬਾਅਦ ਪਹਿਲਾਂ ਜਾਰੀ ਕੀਤੇ ਗਏ ਹੁਕਮ ਵਿੱਚ ਸੋਧ ਕੀਤੀ ਗਈ ਹੈ। ਇਸ ਹੁਕਮ ਤਹਿਤ 12 ਪੁਲਿਸ ਅਧਿਕਾਰੀਆਂ ਨੂੰ ਵਾਧੂ ਡਿਊਟੀਆਂ ਸੌਂਪੀਆਂ ਗਈਆਂ ਸਨ, ਪਰ ਹੁਣ ACP ਭਗਤ ਨੂੰ ਇਸ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ।

ਜਾਂਚ ਮੁਕੰਮਲ ਹੋਣ ਤੱਕ ਨਵੀਂ ਜ਼ਿੰਮੇਵਾਰੀ ਨਹੀਂ : ਮਾਮਲੇ ਨਾਲ ਜੁੜੇ ਵਿਵਾਦ ਦੇ ਮੱਦੇਨਜ਼ਰ ACP ਵਿਵੇਕ ਭਗਤ ਵੱਲੋਂ ਜਾਂਚ ਪੂਰੀ ਹੋਣ ਤੱਕ ਨਵਾਂ ਚਾਰਜ ਨਾ ਸੰਭਾਲਣ ਦੀ ਬੇਨਤੀ ਕੀਤੀ ਗਈ। ਸਰਕਾਰੀ ਸਪਸ਼ਟੀਕਰਨ ਤੋਂ ਬਾਅਦ ਉਨ੍ਹਾਂ ਦੀ ਵਾਧੂ ਤਾਇਨਾਤੀ ਸਬੰਧੀ ਪਹਿਲਾਂ ਜਾਰੀ ਹੁਕਮ ਨੂੰ ਸੋਧ ਦਿੱਤਾ ਗਿਆ ਹੈ। ਮਹਿਲਾ ਪੱਤਰਕਾਰਾਂ ਨਾਲ ਕਥਿਤ ਦੁਰਵਿਵਹਾਰ ਦੇ ਦੋਸ਼ਾਂ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਸਥਿਤੀ ਸਪੱਸ਼ਟ ਹੋਵੇਗੀ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਤਾਇਨਾਤੀ ਸਬੰਧੀ ਹੁਕਮ ਵਿੱਚ ਕੀਤੀ ਗਈ ਤਬਦੀਲੀ ਨੂੰ ਮਾਮਲੇ ਦੀ ਸੰਵੇਦਨਸ਼ੀਲਤਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 

Exit mobile version