Homeਪਟਿਆਲਾ ਅਪਡੇਟਪਿੰਡ ਭਾਦਸੋਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਆਸ਼ਾ ਵਰਕਰਾਂ ਦਾ ਜਾਗਰੂਕਤਾ ਕੈਂਪ ਲਗਾਇਆ...

ਪਿੰਡ ਭਾਦਸੋਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਆਸ਼ਾ ਵਰਕਰਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ

Awareness Camp in Bhadson Educates ASHA Workers on Stubble Management and Environmental Protection

ਭਾਦਸੋਂ, 12 ਅਕਤੂਬਰ 2026 (ਗੁਰਮੀਤ ਸਿੰਘ ਤੁੰਗ) : ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਭਾਦਸੋਂ ਵਿਖੇ ਆਸ਼ਾ ਵਰਕਰਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਦਾਰਾ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ, ਜਪਿੰਦਰ ਸਿੰਘ ਗਿੱਲ ਨਾਭਾ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਅਫਸਰ ਜਸਪ੍ਰੀਤ ਸਿੰਘ ਵੱਲੋਂ ਲਗਾਇਆ ਗਿਆ। ਕੈਂਪ ਦੌਰਾਨ ਆਸ਼ਾ ਵਰਕਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਖੇਤੀਬਾੜੀ ਵਿਭਾਗ ਵੱਲੋਂ ਅਪੀਲ ਕੀਤੀ ਗਈ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਇਸ ਨਾਲ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਖੇਤੀਬਾੜੀ ਵਿਭਾਗ ਦਾ ਸੁਨੇਹਾ: “ਸਾਡੇ ਪਿੰਡ ਦੀ ਸ਼ਾਨ ਨਿਰਾਲੀ, ਅਸੀਂ ਨਹੀਂ ਜਲਾਉਂਦੇ ਪਰਾਲੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments