Homeਪਟਿਆਲਾ ਅਪਡੇਟਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ

ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ

Sports to Empower Youth and Keep Them Away from Drugs.

 ਪਟਿਆਲਾ, 12 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਕਲਿਆਣ ਦੇ ਖੇਡ ਗਰਾਊਂਡ ਵਿਖੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਇੱਕ ਕੋਚ ਵੀ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਚ ਦੀ ਮਦਦ ਨਾਲ ਖਿਡਾਰੀ ਖੇਡਾਂ ਦੀਆਂ ਬਾਰੀਕੀਆਂ ਸਿੱਖ ਸਕਣਗੇ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣਗੇ। ਅਜਿਹੇ ਉਪਰਾਲਿਆਂ ਨਾਲ ਨੌਜਵਾਨਾਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਕੇਂਦਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਭਵਿੱਖ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਸਕੇਗਾ। ਇਸ ਮੌਕੇ ਖਿਡਾਰੀਆਂ ਨੇ ਵਾਲੀਬਾਲ ਦੇ ਮੈਚਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਪਹਿਲਕਦਮੀ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਲਈ ਇੱਕ ਵਧੀਆ ਮੰਚ ਮਿਲੇਗਾ ਅਤੇ ਉਹ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ। ਖੇਡਾਂ ਰਾਹੀਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤ ਪ੍ਰਤੀ ਜਾਗਰੂਕਤਾ ਵੀ ਵਧੇਗੀ।
RELATED ARTICLES
- Advertisment -
Google search engine
Google search engine
Google search engine

Most Popular

Recent Comments