ਪਟਿਆਲਾ, 21 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਸ੍ਰੀ ਸਨਾਤਨ ਧਰਮ ਸਭਾ ਪਟਿਆਲਾ ਦੇ ਪ੍ਰਧਾਨ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁਪਤਾ, ਜਨਰਲ ਸਕੱਤਰ ਅਨਿਲ ਗੁਪਤਾ, ਮੀਤ ਪ੍ਰਧਾਨ ਨਰੇਸ਼ ਕੁਮਾਰ ਜੈਨ, ਰਾਕੇਸ਼ ਕੁਮਾਰ, ਪਵਨ ਕੁਮਾਰ ਜਿੰਦਲ, ਤ੍ਰਿਭੁਵਨ ਗੁਪਤਾ ਅਤੇ ਸਕੂਲ ਪ੍ਰਬੰਧਕ ਇੰਜੀਨੀਅਰ ਐੱਮ.ਐੱਮ. ਸਿਆਲ ਦੀ ਯੋਗ ਅਗਵਾਈ ਹੇਠ ਐੱਸ.ਡੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਅੰਤਰ-ਸਕੂਲ ਭਾਸ਼ਣ ਮੁਕਾਬਲਾ ਕਰਵਾਇਆ ਗਿਆ।
ਇਸ ਮੁਕਾਬਲੇ ਵਿੱਚ ਪਟਿਆਲਾ ਸ਼ਹਿਰ ਦੇ ਐੱਸ.ਡੀ. ਮਾਡਲ ਹਾਈ ਸਕੂਲ, ਐੱਸ.ਡੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ, ਨਿਊ ਡੈਫੋਡਿਲ ਪਬਲਿਕ ਸਕੂਲ, ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸਮਾਰਟ ਸਕੂਲ ਐੱਨ.ਪੀ.ਐੱਚ., ਆਤਮਾਰਾਮ ਕੁਮਾਰ ਸਭਾ ਸੀਨੀਅਰ ਸੈਕੰਡਰੀ ਸਕੂਲ, ਐੱਸ.ਡੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ (ਲਾਟੂਰਪੁਰਾ ਬ੍ਰਾਂਚ), ਪ੍ਰੇਮ ਧਾਮ ਸਰਵਹਿੱਤਕਾਰੀ ਵਿਦਿਆ ਮੰਦਰ, ਬੀ.ਐੱਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਮਾਲ ਰੋਡ), ਬੀ.ਐੱਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਸਰਹਿੰਦ ਰੋਡ), ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਖ਼ਸ਼ੀ ਬੀਰ ਸਿੰਘ ਹਾਈ ਸਕੂਲ, ਪਲੇਵੇ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਵਿਕਟੋਰੀਆ ਸੀਨੀਅਰ ਸੈਕੰਡਰੀ ਸਕੂਲ, ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ, ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓ.ਪੀ.ਐੱਲ. ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਐੱਸ.ਡੀ. ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਰਾਮਾਇਣ ਜੀ ਦੀਆਂ ਮਨਮੋਹਕ ਚੌਪਈਆਂ ਦੇ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਮੰਚ ਸੰਚਾਲਕ ਚਰਨਜੀਤ ਸਿੰਘ ਅਤੇ ਪੰਕਜ ਕੌਸ਼ਲ ਨੇ ਵਿਸ਼ੇਸ਼ ਮਹਿਮਾਨ ਕੇ.ਕੇ. ਮਲਹੋਤਰਾ, ਸਭਾ ਦੇ ਸਮੂਹ ਅਹੁਦੇਦਾਰਾਂ, ਮਹਿਮਾਨਾਂ, ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਮੁਕਾਬਲੇ ਦੇ ਜੱਜਾਂ ਡਾ. ਹਰਵਿੰਦਰ ਗਰੋਵਰ, ਡਾ. ਐੱਚ.ਐੱਸ. ਬਾਠ ਅਤੇ ਸ੍ਰੀ ਮਾਣਿਕ ਰਾਜ ਸਿੰਗਲਾ ਨਾਲ ਵੀ ਜਾਣ-ਪਛਾਣ ਕਰਵਾਈ।
ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ, ਇੰਜੀਨੀਅਰ ਐੱਮ.ਐੱਮ. ਸਿਆਲ ਅਤੇ ਵਿਸ਼ੇਸ਼ ਮਹਿਮਾਨ ਕੇ.ਕੇ. ਮਲਹੋਤਰਾ (ਪ੍ਰਧਾਨ, ਭਾਜਪਾ ਲੋਕਲ ਬਾਡੀ ਸੈੱਲ ਪੰਜਾਬ) ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੰਚ ’ਤੇ ਖੜ੍ਹੇ ਹੋ ਕੇ ਆਪਣੇ ਵਿਚਾਰ ਪੇਸ਼ ਕਰਨ ਦਾ ਹੌਸਲਾ ਦਿਖਾਉਣਾ ਹੀ ਸਭ ਤੋਂ ਵੱਡੀ ਜਿੱਤ ਹੈ। ਲੋਕਾਂ ਦੀ ਭੀੜ ਸਾਹਮਣੇ ਬੋਲਣ ਦੇ ਡਰ ’ਤੇ ਕਾਬੂ ਪਾਉਣਾ ਜੀਵਨ ਵਿੱਚ ਤਰੱਕੀ ਵੱਲ ਪਹਿਲਾ ਕਦਮ ਹੈ।ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਇਨਾਮ ਭਾਵੇਂ ਕੁਝ ਵਿਦਿਆਰਥੀਆਂ ਨੂੰ ਹੀ ਮਿਲਦੇ ਹਨ, ਪਰ ਇਸ ਵਿੱਚ ਹਿੱਸਾ ਲੈਣ ਵਾਲੇ ਹਰ ਵਿਦਿਆਰਥੀ ਨੂੰ ਤਜਰਬੇ ਅਤੇ ਆਤਮ-ਵਿਸ਼ਵਾਸ ਦਾ ਅਨਮੋਲ ਇਨਾਮ ਜ਼ਰੂਰ ਮਿਲਦਾ ਹੈ। ਇਸ ਲਈ ਹਾਰ-ਜਿੱਤ ਦੀ ਚਿੰਤਾ ਕੀਤੇ ਬਿਨਾਂ ਨਿਡਰ ਹੋ ਕੇ ਬੋਲਣਾ, ਚੰਗਾ ਪੜ੍ਹਨਾ ਅਤੇ ਆਪਣੀ ਸੰਚਾਰ ਕਲਾ ਨੂੰ ਨਿਖਾਰਨਾ ਚਾਹੀਦਾ ਹੈ, ਕਿਉਂਕਿ ਭਵਿੱਖ ਵਿੱਚ ਵਿਦਿਆਰਥੀਆਂ ਦੇ ਵਿਚਾਰ ਅਤੇ ਉਨ੍ਹਾਂ ਦੀ ਆਵਾਜ਼ ਹੀ ਉਨ੍ਹਾਂ ਦੀ ਅਸਲ ਪਛਾਣ ਬਣਨਗੇ। ਇਸ ਮੌਕੇ ਸਭਾ ਦੇ ਅਹੁਦੇਦਾਰ ਐੱਨ.ਕੇ. ਸ਼ਰਮਾ ਅਤੇ ਦਕਸ਼ ਕੁਮਾਰ ਕਰਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਭਾਸ਼ਣ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੀਆਂ ਕੁੱਲ 17 ਟੀਮਾਂ ਨੇ ਭਾਗ ਲਿਆ। ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਲੇਵੇ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਅਤੇ ਬੀ.ਐੱਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਰੋਡ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਐੱਸ.ਡੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ, ਐੱਸ.ਡੀ. ਮਾਡਲ ਹਾਈ ਸਕੂਲ, ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਪੀ.ਐੱਮ. ਸ਼੍ਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ ਦੇ ਵਿਦਿਆਰਥੀਆਂ ਨੂੰ ਹੌਸਲਾ-ਅਫ਼ਜ਼ਾਈ ਇਨਾਮ ਦਿੱਤੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਸਭਾ ਦੇ ਅਹੁਦੇਦਾਰਾਂ, ਵਿਸ਼ੇਸ਼ ਮਹਿਮਾਨ, ਜੱਜਾਂ ਅਤੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ। ਅੰਤ ਵਿੱਚ ਡਾ. ਐੱਨ.ਕੇ. ਸ਼ਰਮਾ, ਧਰਮ ਪ੍ਰਚਾਰ ਮੰਤਰੀ ਅਤੇ ਐੱਸ.ਡੀ. ਸਕੂਲ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
