Home ਪੰਜਾਬ ਅਨਿਲ ਠਾਕੁਰ ‘ਆਪ’ ਦੇ ਬੁਲਾਰੇ ਨਿਯੁਕਤ

ਅਨਿਲ ਠਾਕੁਰ ‘ਆਪ’ ਦੇ ਬੁਲਾਰੇ ਨਿਯੁਕਤ

Anil Thakur appointed AAP spokesperson as party workers in Bathinda welcome the new responsibility.

0

ਬਠਿੰਡਾ, 23 ਅਗਸਤ 2026 (ਰਾਜੇਸ਼ ਕੁਮਾਰ) : ਆਮ ਆਦਮੀ ਪਾਰਟੀ ਨੇ ਪੰਜਾਬ ਟਰੇਡ ਕਮਿਸ਼ਨ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਨਵੀਂ ਜ਼ਿੰਮੇਵਾਰੀ ਦੀ ਖ਼ਬਰ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਵਿੱਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।

ਨਵੀਂ ਜ਼ਿੰਮੇਵਾਰੀ ਮਿਲਣ ’ਤੇ ਅਨਿਲ ਠਾਕੁਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਅਤੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਬੁਲਾਰੇ ਵਜੋਂ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾਵੇ।

ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਅਨਿਲ ਠਾਕੁਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਵਰਕਰਾਂ ਨੇ ਮਠਿਆਈਆਂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

 

Exit mobile version