Home ਪੰਜਾਬ ਸਿਹਤ ਵਿਭਾਗ ਵੱਲੋਂ ਪਿੰਡ ਘੁਟਿੰਡ ਵਿਖੇ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਮੈਡੀਕਲ...

ਸਿਹਤ ਵਿਭਾਗ ਵੱਲੋਂ ਪਿੰਡ ਘੁਟਿੰਡ ਵਿਖੇ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਮੈਡੀਕਲ ਕੈਂਪ

The Health Department organizes an anti-drug awareness and medical camp in Ghutind village to promote a drug-free society and provide healthcare services to residents.

0

ਅਮਲੋਹ/ਫਤਹਿਗੜ੍ਹ ਸਾਹਿਬ, 03 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਹਤ ਵਿਭਾਗ ਵੱਲੋਂ ਹਲਕਾ ਅਮਲੋਹ ਦੇ ਨਸ਼ਾ ਪ੍ਰਭਾਵਿਤ ਹੌਟ ਸਪੌਟ ਪਿੰਡ ਘੁਟਿੰਡ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ, ਚਨਾਰਥਲ ਕਲਾਂ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਕੋਟਪਾ ਐਕਟ 2003 ਦੀਆਂ ਗਾਈਡਲਾਈਨਾਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਨਾ ਕਰਨ, ਤੰਬਾਕੂ ਉਤਪਾਦਾਂ ਦੀ ਵਰਤੋਂ ਤੋਂ ਹੋਣ ਵਾਲੇ ਸਿਹਤ ਨੁਕਸਾਨਾਂ ਅਤੇ ਇਸ ਐਕਟ ਦੀ ਪਾਲਣਾ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾਕਟਰ ਸਵਰਨਜੀਤ ਸੈਰੀ, ਅਵਤਾਰ ਸਿੰਘ ਸੀ.ਐਚ.ਓ., ਸੁਰਿੰਦਰ ਸਿੰਘ ਬੀ.ਈ.ਈ., ਹਰਮਿੰਦਰਪਾਲ, ਹਰਦੀਪ ਸਿੰਘ, ਬੇਅੰਤ ਕੌਰ, ਰਾਜਵਿੰਦਰ ਸਿੰਘ, ਬਲਜੀਤ ਕੌਰ, ਸਰਬਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Exit mobile version