Homeਦੇਸ਼ਸਫ਼ਾਈ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ, ‘ਮਨ ਕੀ ਬਾਤ’ ਵਿੱਚ ਪੀਐੱਮ...

ਸਫ਼ਾਈ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ, ‘ਮਨ ਕੀ ਬਾਤ’ ਵਿੱਚ ਪੀਐੱਮ ਮੋਦੀ ਨੇ ਕਿਹਾ- ਬਾਪੂ ਨੂੰ ਇਸ ਤੋਂ ਸੁੰਦਰ ਸ਼ਰਧਾਂਜਲੀ ਨਹੀਂ

PM Modi urges citizens to join cleanliness drives, calling cleanliness the most beautiful tribute to Mahatma Gandhi ahead of Gandhi Jayanti.

ਨਵੀਂ ਦਿੱਲੀ, 27 ਸਤੰਬਰ, 2026 (ਗੁਰਮੀਤ ਸਿੰਘ ਤੁੰਗ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਜਨਮ ਵਰ੍ਹੇਗੰਢ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ ਸਫ਼ਾਈ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵਿਅਕਤੀਗਤ ਕੋਸ਼ਿਸ਼ਾਂ ਨਾਲ ਸਮਾਜ ਦੇ ਹੋਰ ਲੋਕ ਜੁੜਦੇ ਹਨ ਤਾਂ ਇਹ ਯਤਨ ਵੱਡੇ ਜਨ ਅੰਦੋਲਨ ਦਾ ਰੂਪ ਧਾਰ ਲੈਂਦੇ ਹਨ। ‘ਮਨ ਕੀ ਬਾਤ’ ਦੇ 138ਵੇਂ ਐਪੀਸੋਡ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ ਜਨਮ ਵਰ੍ਹੇਗੰਢ ਹੈ ਅਤੇ ਬਾਪੂ ਨੇ ਜੀਵਨ ਲਈ ਕਈ ਮਹੱਤਵਪੂਰਨ ਮੰਤਰ ਦਿੱਤੇ, ਜਿਨ੍ਹਾਂ ਵਿੱਚ ਸਫ਼ਾਈ ਵੀ ਇੱਕ ਹੈ। ਪੀਐੱਮ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵੱਲੋਂ ਚਲਾਈਆਂ ਜਾ ਰਹੀਆਂ ਸਫ਼ਾਈ ਮੁਹਿੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਕੁਝ ਨੌਜਵਾਨ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਨਦੀ ਦੀ ਸਫ਼ਾਈ ਕਰ ਰਹੇ ਹਨ, ਜਦਕਿ ਆਂਧਰਾ ਪ੍ਰਦੇਸ਼ ਵਿੱਚ ਨੌਜਵਾਨ ਪੁਰਾਣੀਆਂ ਬਾਉਲੀਆਂ ਅਤੇ ਖੂਹਾਂ ਦੀ ਸਫ਼ਾਈ ਕਰਕੇ ਵਿਰਾਸਤੀ ਸਥਾਨਾਂ ਦੀ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ।

ਇਸੇ ਤਰ੍ਹਾਂ ਮੁੰਬਈ ਵਿੱਚ ਨੌਜਵਾਨ ਵਲੰਟੀਅਰ ਹਰ ਹਫ਼ਤੇ ਬੀਚਾਂ ਦੀ ਸਫ਼ਾਈ ਲਈ ਇਕੱਠੇ ਹੁੰਦੇ ਹਨ। ਦਿੱਲੀ ਵਿੱਚ ਬੱਚੇ ਅਤੇ ਨੌਜਵਾਨ ਲੋਕਾਂ ਨੂੰ ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਵਿੱਚ ਛਾਂਟੀ ਕਰਨ ਅਤੇ ਆਲੇ-ਦੁਆਲੇ ਦੀ ਸਫ਼ਾਈ ਬਾਰੇ ਜਾਗਰੂਕ ਕਰ ਰਹੇ ਹਨ। ਪੱਛਮੀ ਬੰਗਾਲ ਵਿੱਚ ਵਿਦਿਆਰਥੀਆਂ ਅਤੇ ਸਥਾਨਕ ਵਸਨੀਕਾਂ ਵੱਲੋਂ ਪਿਕਨਿਕ ਸਥਾਨਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਪਹਿਲਕਦਮੀਆਂ ਵਿੱਚ ਇੱਕ ਗੱਲ ਸਾਂਝੀ ਹੈ—ਕਿਸੇ ਇੱਕ ਵਿਅਕਤੀ ਤੋਂ ਸ਼ੁਰੂ ਹੋਇਆ ਕੰਮ ਹੌਲੀ-ਹੌਲੀ ਹੋਰ ਲੋਕਾਂ ਨੂੰ ਆਪਣੇ ਨਾਲ ਜੋੜਦਾ ਗਿਆ। ਉਨ੍ਹਾਂ ਇਸਨੂੰ ‘ਜਨ ਭਾਗੀਦਾਰੀ’ ਦੱਸਿਆ। ਉਨ੍ਹਾਂ ਕਿਹਾ ਕਿ ਸਫ਼ਾਈ ਮਹਾਤਮਾ ਗਾਂਧੀ ਨੂੰ ਦਿੱਤੀ ਜਾ ਸਕਣ ਵਾਲੀ ਸਭ ਤੋਂ ਸੁੰਦਰ ਸ਼ਰਧਾਂਜਲੀ ਹੈ।

ਸਰਜੀਕਲ ਸਟ੍ਰਾਈਕ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ : ‘ਮਨ ਕੀ ਬਾਤ’ ਦੌਰਾਨ ਪੀਐੱਮ ਮੋਦੀ ਨੇ ਸਤੰਬਰ 2016 ਵਿੱਚ ਭਾਰਤੀ ਫੌਜ ਵੱਲੋਂ ਕੰਟਰੋਲ ਲਾਈਨ (LoC) ਪਾਰ ਕੀਤੀ ਗਈ ਸਰਜੀਕਲ ਸਟ੍ਰਾਈਕ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 28-29 ਸਤੰਬਰ, 2016 ਦੀ ਇਹ ਕਾਰਵਾਈ ਜਲਦ ਹੀ 10 ਸਾਲ ਪੂਰੇ ਕਰੇਗੀ। ਪ੍ਰਧਾਨ ਮੰਤਰੀ ਨੇ ਬਾਲਾਕੋਟ ਏਅਰਸਟ੍ਰਾਈਕ ਅਤੇ ਆਪ੍ਰੇਸ਼ਨ ਸਿੰਦੂਰ ਦਾ ਵੀ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਨੇ ਅੱਤਵਾਦੀ ਹਮਲਿਆਂ ਦੇ ਜਵਾਬ ਵਿੱਚ ਆਪਣਾ ਸੰਕਲਪ ਵਾਰ-ਵਾਰ ਦਰਸਾਇਆ ਹੈ।

ਜਨਗਣਨਾ ਵਿੱਚ ਭਾਗ ਲੈਣ ਦੀ ਅਪੀਲ : ਪੀਐੱਮ ਮੋਦੀ ਨੇ ਚੱਲ ਰਹੀ ਜਨਗਣਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਇਸਨੂੰ ਦੇਸ਼ ਦੀ ਮਹੱਤਵਪੂਰਨ ਜ਼ਿੰਮੇਵਾਰੀ ਦੱਸਦਿਆਂ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments