Homeਪਟਿਆਲਾ ਅਪਡੇਟਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ

ਫਸਲੀ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ, 24 ਜੁਲਾਈ, 2026 (ਦੀਪਕ ਦੱਤਾ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ।

ਡਾ. ਦਾਰਾ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ ‘ਤੇ ਸਬਸਿਡੀ ਉਪਲਬਧ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਅਪਲਾਈ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਪਟਿਆਲਾ ਲਈ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਲਈ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਲਈ ਡਾ. ਮਨਦੀਪ ਸਿੰਘ (70092-27488), ਬਲਾਕ ਸਮਾਣਾ ਲਈ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਲਈ ਡਾ. ਜੁਪਿੰਦਰ ਸਿੰਘ ਪੰਨੂੰ (73070-59201) ਅਤੇ ਬਲਾਕ ਘਨੌਰ ਲਈ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments