Home ਹਰਿਆਣਾ 8ਵੀਂ ਵਿੱਚ ਦਾਖਲੇ ਲਈ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ...

8ਵੀਂ ਵਿੱਚ ਦਾਖਲੇ ਲਈ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

Applications are now invited for admission to Class 8 at the Rashtriya Indian Military College through the entrance examination.

0

ਚੰਡੀਗੜ੍ਹ, 16 ਸਤੰਬਰ, 2026 ( ਸੰਜੀਵ ਸ਼ਰਮਾ) :  ਦੇਹਰਾਦੂਨ ਸਥਿਤ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (RIMC) ਵਿੱਚ ਜੁਲਾਈ 2027 ਤੋਂ ਸ਼ੁਰੂ ਹੋਣ ਵਾਲੇ ਅਕਾਦਮਿਕ ਸੈਸ਼ਨ ਦੀ ਜਮਾਤ 8ਵੀਂ ਵਿੱਚ ਦਾਖਲੇ ਲਈ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਪ੍ਰਵੇਸ਼ ਪ੍ਰੀਖਿਆ ਦਸੰਬਰ 2026 ਦਾ ਆਯੋਜਨ ਕੀਤਾ ਜਾਵੇਗਾ। ਇਸ ਪ੍ਰੀਖਿਆ ਦਾ ਸੰਚਾਲਨ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਕੀਤਾ ਜਾਵੇਗਾ। ਚਾਹਵਾਨ ਅਤੇ ਯੋਗ ਉਮੀਦਵਾਰ ਇਸ ਪ੍ਰੀਖਿਆ ਲਈ ਸਤੰਬਰ 2026 ਤੋਂ 30 ਸਤੰਬਰ 2026 ਦੀ ਸ਼ਾਮ 5:00 ਵਜੇ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।

ਸੈਨਿਕ ਅਤੇ ਅਰਧ-ਸੈਨਿਕ ਭਲਾਈ ਵਿਭਾਗਹਰਿਆਣਾ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮਰ ਸੀਮਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਉਮੀਦਵਾਰ ਦਾ ਜਨਮ ਜੁਲਾਈ 2013 ਤੋਂ ਜਨਵਰੀ 2015 ਦੇ ਵਿਚਕਾਰ ਹੋਣਾ ਲਾਜ਼ਮੀ ਹੈ। ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਪ੍ਰਵੇਸ਼ ਪ੍ਰੀਖਿਆ ਨਾਲ ਜੁੜੀ ਵਿਸਥਾਰਪੂਰਵਕ ਜਾਣਕਾਰੀ ਅਤੇ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਨਿਰਧਾਰਿਤ ਲਿੰਕ (https://examinationservices.nic.in/ExamSys26Part2/Root/Home.aspx? enc=Ei4cajBkK1gZSfgr53lmFQBut9oTMxhETt9bNm6zcP2ghS+a59eor30/A5h2io4z) ਰਾਹੀਂ ਵੀ ਅਪਲਾਈ ਕਰ ਸਕਦੇ ਹਨ। ਇਸ ਸਬੰਧ ਵਿੱਚ ਜਾਰੀ ਇਸ਼ਤਿਹਾਰ ਨੂੰ ਹਰਿਆਣਾ ਸਰਕਾਰ ਦੀ ਵੈੱਬਸਾਈਟ (www.csharyana.gov.in – Defence-II) ‘ਤੇ ਵੀ ਦੇਖਿਆ ਜਾ ਸਕਦਾ ਹੈ।

Exit mobile version