Home ਪੰਜਾਬ ਸਕੂਲ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕਰੀਬ 30 ਚਲਾਨ ਕੱਟੇ

ਸਕੂਲ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕਰੀਬ 30 ਚਲਾਨ ਕੱਟੇ

Authorities issued around 30 challans to various vehicles, including school buses

0
ਦਿੜ੍ਹਬਾ, 06 ਅਗਸਤ, 2026 (ਦੀਪਕ ਦੱਤਾ) :  ਡਿਪਟੀ ਕਮਿਸ਼ਨਰ, ਸ਼੍ਰੀਮਤੀ ਪੂਨਮਦੀਪ ਕੌਰ ਅਤੇ ਐਸ.ਐਸ.ਪੀ., ਡਾ.ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਨਵਨੀਤ ਕੌਰ ਅਤੇ ਡੀ.ਐਸ.ਪੀ (ਟ੍ਰੈਫਿਕ) ਸ੍ਰ ਤੇਜਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਨੀਤੀ ਤਹਿਤ ਸਬ-ਡਵੀਜ਼ਨ ਦਿੜ੍ਹਬਾ ਵਿਖੇ ਥਾਣੇਦਾਰ ਪਵਨ ਕੁਮਾਰ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਪੁਲਿਸ ਸੰਗਰੂਰ ਅਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਟਰੈਫਿਕ ਪੁਲਿਸ ਸੰਗਰੂਰ, ਸਹਾਇਕ ਥਾਣੇਦਾਰ ਰਾਮ ਪ੍ਰਤਾਪ, ਲੇਡੀ.ਹੌਲ.ਬੇਅੰਤ ਕੌਰ ਅਤੇ ਬਾਲ ਸੁਰੱਖਿਆ ਦਫਤਰ ਵੱਲੋਂ ਅਮਨਦੀਪ ਸਿੰਘ ਅਤੇ ਗਗਨਦੀਪ ਗਰਗ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸਕੂਲ ਬੱਸਾਂ ਸਮੇਤ ਵੱਖ ਵੱਖ ਵਾਹਨਾਂ ਦੇ ਕਰੀਬ 30 ਚਲਾਨ ਕੱਟੇ ਗਏ।
ਚੈਕਿੰਗ ਦੌਰਾਨ ਅਧੂਰੇ ਦਸਤਾਵੇਜ ਵਾਲੀਆਂ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਬੱਸਾਂ ਦਾ ਨਿਰੀਖਣ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਇੰਨ-ਬਿੰਨ ਪਾਲਨਾ ਕੀਤੀ ਜਾਵੇ ਕਿਉਂਕਿ ਸਕੂਲੀ ਬੱਸਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ।
 ਇਸ ਲਈ ਸਕੂਲ ਬੱਸਾਂ/ਵੈਨਾਂ ਵਿੱਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟਏਡ ਬਾਕਸ,ਅੱਗ ਬੁਝਾਊ ਯੰਤਰ ਅਤੇ ਸੀ.ਸੀ.ਟੀ.ਵੀ ਕੈਮਰਾ, ਅਟੈਂਡੈਂਟ (ਲੇਡੀ/ਜੈਂਟਸ) ਆਦਿ ਹੋਣਾ ਚਾਹੀਦਾ ਹੈ।
 ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਬੀਮਾਂ, ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ ਆਦਿ ਦਾ ਹੋਣਾ ਵੀ ਲਾਜ਼ਮੀ ਹੈ।

Exit mobile version