ਪਟਿਆਲਾ 19 ਅਗਸਤ, 2026 (ਦੀਪਕ ਦੱਤਾ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਜਨਮਦਿਨ ਪਟਿਆਲਾ ਵਿਖੇ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਬੜੇ ਉਤਸ਼ਾਹ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਟਿਆਲਾ ਸ਼ਹਿਰੀ ਸੰਗਠਨ ਇੰਚਾਰਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਵਲੰਟੀਅਰਾਂ ਅਤੇ ਅਹੁਦੇਦਾਰਾਂ ਨੇ ਇਕੱਠੇ ਹੋ ਕੇ ਕੇਕ ਕੱਟਿਆ ਅਤੇ ਅਰਵਿੰਦ ਕੇਜਰੀਵਾਲ ਦੀ ਲੰਮੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਪਟਿਆਲਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਅਤੇ ਸੈਕਟਰੀ ਅਮੀਤ ਡਾਬੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸਮਾਗਮ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਆਪ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਸੋਚ ਅਤੇ ਲੋਕ-ਹਿਤੈਸ਼ੀ ਨੀਤੀਆਂ ਨੇ ਦੇਸ਼ ਦੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਇਸ ਮਗਰੋਂ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਦੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਦਾ ਅਹਿਦ ਵੀ ਲਿਆ। ਇਸ ਦੌਰਾਨ ਹਾਜ਼ਰ ਸਮੂਹ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨੇ ਸੰਗਠਨ ਇੰਚਾਰਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੀਆਂ ਵਿਕਾਸ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੇ ਅਖ਼ੀਰ ਵਿੱਚ ਵਰਕਰਾਂ ਅਤੇ ਸ਼ਹਿਰ ਵਾਸੀਆਂ ਵਿੱਚ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ ਅਤੇ ਸ੍ਰੀ ਕੇਜਰੀਵਾਲ ਦੀ ਅਗਵਾਈ ਹੇਠ ਦੇਸ਼ ਤੇ ਪੰਜਾਬ ਦੀ ਤਰੱਕੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਦੁਹਰਾਇਆ ਗਿਆ। ਇਸ ਮੌਕੇ ਵੱਖ-ਵੱਖ ਬੋਰਡਾਂ ਦੇ ਚੇਅਰਮੈਨ ਸਾਹਿਬਾਨ, ਪਟਿਆਲਾ ਸ਼ਹਿਰੀ ਦੇ ਬਲਾਕ ਪ੍ਰਧਾਨ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਸਮਰਪਿਤ ਵਲੰਟੀਅਰ ਹਾਜ਼ਰ ਸਨ।
ਪਟਿਆਲਾ ਸ਼ਹਿਰੀ ਸੰਗਠਨ ਇੰਚਾਰਜ ਦੀ ਅਗਵਾਈ ਹੇਠ ਅਰਵਿੰਦ ਕੇਜਰੀਵਾਲ ਦਾ ਮਨਾਇਆ ਜਨਮਦਿਨ
AAP workers celebrate Arvind Kejriwal’s birthday in Patiala.
RELATED ARTICLES






