Homeਪਟਿਆਲਾ ਅਪਡੇਟਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਪਟਿਆਲਾ ਪੁਲਿਸ ਵੱਲੋਂ 19 ਹਾਟ-ਸਪਾਟਸ ’ਤੇ ਕਾਸੋ,...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਪਟਿਆਲਾ ਪੁਲਿਸ ਵੱਲੋਂ 19 ਹਾਟ-ਸਪਾਟਸ ’ਤੇ ਕਾਸੋ, 31 ਮੁਲਜ਼ਮ ਗ੍ਰਿਫ਼ਤਾਰ

Patiala Police conduct CASO at 19 drug hotspots as part of the anti-drug campaign, arresting 31 accused.

ਪਟਿਆਲਾ, 11 ਅਕਤੂਬਰ, 2026 (ਛਤਰਪਾਲ ਸਿੰਘ ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ 19 ਹਾਟ-ਸਪਾਟਸ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐੱਸ. ਐਕਟ ਤਹਿਤ 28 ਮੁਕੱਦਮੇ ਦਰਜ ਕਰਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਅਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਕੁਲਦੀਪ ਸਿੰਘ ਚਹਿਲ, ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਮੁਹਿੰਮ ਚਲਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਅਤੇ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਨੇ ਖੁਦ ਅਗਵਾਈ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲਿਸ (ਸਿਟੀ) ਮੋਹਿਤ ਅਗਰਵਾਲ ਵੀ ਮੌਜੂਦ ਸਨ। ਪੁਲਿਸ ਟੀਮਾਂ ਨੇ ਅਬਲੋਵਾਲ ਅਤੇ ਭਰਤ ਨਗਰ, ਪਟਿਆਲਾ ਵਿਖੇ ਨਸ਼ਿਆਂ ਦੇ ਹਾਟ-ਸਪਾਟਸ ’ਤੇ ਭਾਰੀ ਪੁਲਿਸ ਫੋਰਸ ਨਾਲ ਸਰਚ ਆਪ੍ਰੇਸ਼ਨ ਚਲਾਇਆ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ 18 ਹੋਰ ਹਾਟ-ਸਪਾਟਸ ’ਤੇ ਵੀ ਪੁਲਿਸ ਟੀਮਾਂ ਤਾਇਨਾਤ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ। ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 46 ਗ੍ਰਾਮ ਹੈਰੋਇਨ, 53 ਗ੍ਰਾਮ ਨਸ਼ੀਲਾ ਪਾਊਡਰ, 160 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਸੁਲਫਾ ਬਰਾਮਦ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments