Homeਪੰਜਾਬਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸ.ਐੱਸ.ਪੀ. ਨੇ...

ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸ.ਐੱਸ.ਪੀ. ਨੇ ਈ.ਵੀ.ਐੱਮ. ਤੇ ਵੀ.ਵੀ.ਪੈਟ ਦੀ ਪਹਿਲੇ ਪੱਧਰ ਦੀ ਜਾਂਚ ਦਾ ਜਾਇਜ਼ਾ ਲਿਆ

District Election Officer and SSP Inspect EVM and VVPAT First Level Checking to Ensure Preparedness for Punjab Assembly Elections 2027.

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਂਚ ਦੌਰਾਨ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ
ਸੰਗਰੂਰ, 13 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਸੀਨੀਅਰ ਪੁਲਿਸ ਕਪਤਾਨ ਰਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ.ਵੀ.ਐੱਮ. ਅਤੇ ਵੀ.ਵੀ.ਪੈਟ ਵੇਅਰਹਾਊਸ ਦਾ ਦੌਰਾ ਕੀਤਾ। ਉਨ੍ਹਾਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੋਟਰ ਵੈਰੀਫਾਇਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ (ਐੱਫ.ਐੱਲ.ਸੀ.) ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਜਾਂਚ 12 ਨਵੰਬਰ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਮਸ਼ੀਨਾਂ ਦੀ ਕਾਰਜਸ਼ੀਲਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਤਕਨੀਕੀ ਖ਼ਰਾਬੀ ਦਾ ਸਮੇਂ ਸਿਰ ਪਤਾ ਲੱਗ ਸਕੇ ਅਤੇ ਚੋਣਾਂ ਦੌਰਾਨ ਮਸ਼ੀਨਾਂ ਨਾਲ ਸਬੰਧਤ ਤਕਨੀਕੀ ਦਿੱਕਤਾਂ ਦੀ ਸੰਭਾਵਨਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਤਕਨੀਕੀ ਅਤੇ ਸੁਰੱਖਿਆ ਮਾਪਦੰਡਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਪੂਨਮਦੀਪ ਕੌਰ ਨੇ ਕਿਹਾ ਕਿ ਜਾਂਚ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਭਾਗੀਦਾਰੀ ਅਹਿਮ ਹੈ। ਉਨ੍ਹਾਂ ਨੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਚੱਲਣ ਤੱਕ ਰੋਜ਼ਾਨਾ ਵੇਅਰਹਾਊਸ ਵਿਖੇ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਜਾਂਚ ਪ੍ਰਕਿਰਿਆ ਨੂੰ ਖ਼ੁਦ ਦੇਖਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਾਂਚ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਭਰੋਸੇਯੋਗ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਚੋਣ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments