Homeਪਟਿਆਲਾ ਅਪਡੇਟਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵੱਲੋਂ ਮੰਡੀਆਂ ‘ਚ ਵੇਚਣ ਲਈ ਲਿਆਂਦੀ...

ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵੱਲੋਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ-ਮੁਹੰਮਦ ਤਾਇਅਬ

Farmers’ Crops to Be Procured Immediately with Simultaneous Payment as per CM’s Instructions — Mohammad Tayyab

ਪਟਿਆਲਾ 16 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :  ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਦੇ ਸਕੱਤਰ ਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਮੁਹੰਮਦ ਤਾਇਅਬ ਵੱਲੋਂ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵੱਲੋਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਅਤੇ ਹੋਰ ਸਬੰਧਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਮੁਹੰਮਦ ਤਾਇਅਬ ਨੇ ਮੰਡੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਆੜਤੀਆਂ ਤੇ ਕਿਸਾਨਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਦਾ ਸਹਿਯੋਗ ਅਹਿਮ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਸਿਰਸਵਾਲ ਡੀ.ਐੱਫ.ਐੱਸ.ਸੀ ਡਾ .ਰਵਿੰਦਰ ਕੌਰ ਅਤੇ ਡੀ ਆਰ ਓ ਦਿਵਯਾ ਸਿੰਗਲਾ ਸਮੇਤ ਮਾਰਕੀਟ ਕਮੇਟੀਆਂ ਦੇ ਅਧਿਕਾਰੀ, ਆੜਤੀਆ ਅਤੇ ਕਿਸਾਨ ਵੀ ਮੌਜੂਦ ਸਨ।
ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸਬੰਧੀ ਪ੍ਰਾਪਤ ਅੰਕੜਿਆਂ ਅਨੁਸਾਰ ਅੱਜ ਖਰੀਦ ਸਰਕਾਰੀ ਏਜੰਸੀਆਂ ਵੱਲੋਂ 4,638 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 2,78,046 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਅੱਜ 10,569 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 1,56,360 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ 72 ਘੰਟਿਆਂ ਅੰਦਰ ਲਿਫਟਿੰਗ ਦੀ ਪ੍ਰਗਤੀ 70 ਫ਼ੀਸਦੀ ਰਹੀ ਹੈ। ਕਿਸਾਨਾਂ ਨੂੰ ਅਦਾਇਗੀ ਸਬੰਧੀ ਜਾਣਕਾਰੀ ਦਿੰਦਿਆਂ ਡੀਐਫਐਸਸੀ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ 672.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 48 ਘੰਟਿਆਂ ਅੰਦਰ ਅਦਾਇਗੀ ਦੀ ਪ੍ਰਗਤੀ 100 ਫ਼ੀਸਦੀ ਰਹੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments