Home ਪੰਜਾਬ ASI ਹਰਜੀਤ ਸਿੰਘ ਕਤਲ ਮਾਮਲਾ : ਪੁਲਿਸ ਮੁਕਾਬਲੇ ਵਿੱਚ ਇੱਕ ਮੁਲਜ਼ਮ ਦੀ...

ASI ਹਰਜੀਤ ਸਿੰਘ ਕਤਲ ਮਾਮਲਾ : ਪੁਲਿਸ ਮੁਕਾਬਲੇ ਵਿੱਚ ਇੱਕ ਮੁਲਜ਼ਮ ਦੀ ਮੌਤ, ਦੂਜੇ ਦੀ ਭਾਲ ਜਾਰੀ

ASI Harjit Singh Murder: Accused Deepak Singh Killed in Police Encounter, Hunt for Second Accused Continues

0

ਅੰਮ੍ਰਿਤਸਰ, 20 ਸਤੰਬਰ, 2026( ਛਤਰਪਾਲ ਸਿੰਘ) : ASI ਹਰਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕਤਲ ਵਿੱਚ ਸ਼ਾਮਲ ਦੱਸੇ ਜਾ ਰਹੇ ਦੋ ਮੁਲਜ਼ਮਾਂ ਵਿੱਚੋਂ ਇੱਕ ਦੀਪਕ ਸਿੰਘ ਸ਼ਨੀਵਾਰ ਦੇਰ ਰਾਤ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ CCTV ਕੈਮਰਿਆਂ ਦੀ ਫੁਟੇਜ, ਤਕਨੀਕੀ ਜਾਣਕਾਰੀ, ਟਾਵਰ-ਡੰਪ ਵਿਸ਼ਲੇਸ਼ਣ ਅਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਦੀਪਕ ਸਿੰਘ ਦੀ ਪਛਾਣ ਕਰਕੇ ਉਸ ਦਾ ਪਤਾ ਲਗਾਇਆ ਸੀ।

ਪੁਲਿਸ ਮੁਤਾਬਕ ਦੀਪਕ ਸਿੰਘ ਮੁਲੇਚੱਕ ਪਿੰਡ ਦਾ ਰਹਿਣ ਵਾਲਾ ਸੀ ਅਤੇ ਉਸ ਨੂੰ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਟ੍ਰੇਸ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਮੁਲਜ਼ਮ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲੇ ਵਿੱਚ ਸ਼ਾਮਲ ਦੂਜੇ ਮੁਲਜ਼ਮ ਦੀ ਭਾਲ ਲਈ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ ਅਤੇ ਉਸ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਲਗਾਈਆਂ ਗਈਆਂ ਹਨ।

 

Exit mobile version