Home ਪੰਜਾਬ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਤਰਸੇਮ ਲਾਲ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਤਰਸੇਮ ਲਾਲ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Punjab Vigilance Bureau Arrests Dirba Police ASI Tarsem Lal Red-Handed for Allegedly Accepting a ₹25,000 Bribe in Sangrur.

0

ਸ਼ਿਕਾਇਤਕਰਤਾ ਤੋਂ 30 ਹਜ਼ਾਰ ਰੁਪਏ ਦੀ ਕੀਤੀ ਸੀ ਮੰਗ, ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਛਾਏ ਜਾਲ ਦੌਰਾਨ ਹੋਈ ਕਾਰਵਾਈ

ਚੰਡੀਗੜ੍ਹ, 3 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਕਾਰਵਾਈ ਤਹਿਤ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਦਿੜ੍ਹਬਾ ਵਿੱਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਤਰਸੇਮ ਲਾਲ ਵਜੋਂ ਹੋਈ ਹੈ। ਇਹ ਕਾਰਵਾਈ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਇੱਕ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਨਾ ਕਰਨ ਦੇ ਬਦਲੇ ASI ਨੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਕੋਲ ਸ਼ਿਕਾਇਤ ਪਹੁੰਚਾਈ। ਇਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਯੋਜਨਾ ਤਹਿਤ ਜਾਲ ਵਿਛਾਇਆ। ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਰਵਾਈ ਕਰਦਿਆਂ ASI ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਦੀ ਰਕਮ ਪ੍ਰਾਪਤ ਕਰਦੇ ਹੋਏ ਮੌਕੇ ’ਤੇ ਹੀ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Exit mobile version