Homeਦੇਸ਼ਅਸਾਮ ਹੜ੍ਹ: ਮੌਤਾਂ ਦੀ ਗਿਣਤੀ 80 ਤੱਕ ਪਹੁੰਚੀ

ਅਸਾਮ ਹੜ੍ਹ: ਮੌਤਾਂ ਦੀ ਗਿਣਤੀ 80 ਤੱਕ ਪਹੁੰਚੀ

ਗੁਵਾਹਾਟੀ, 31 ਜੁਲਾਈ, 2026 (ਹਰਸ਼ਪ੍ਰੀਤ ਕੌਰ) :  ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਹਾਲਾਂਕਿ ਕੁਝ ਹੱਦ ਤੱਕ ਸੁਧਰੀ ਹੈ, ਪਰ ਅਜੇ ਵੀ ਲੱਖਾਂ ਲੋਕ ਇਸ ਆਫ਼ਤ ਨਾਲ ਜੂਝ ਰਹੇ ਹਨ। ਅਧਿਕਾਰੀਆਂ ਮੁਤਾਬਕ ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ 2.12 ਲੱਖ ਤੋਂ ਵੱਧ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹਨ, ਜਦਕਿ ਮ੍ਰਿਤਕਾਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ।ਤਾਜ਼ਾ ਦੋ ਮੌਤਾਂ ਸ਼ਿਵਸਾਗਰ ਜ਼ਿਲ੍ਹੇ ਤੋਂ ਦਰਜ ਕੀਤੀਆਂ ਗਈਆਂ ਹਨ। ਇਸ ਵੇਲੇ 21 ਰੈਵੇਨਿਊ ਸਰਕਲਾਂ ਅਤੇ 437 ਪਿੰਡ ਹੜ੍ਹਾਂ ਦੀ ਚਪੇਟ ਵਿੱਚ ਹਨ। ਚਰਾਇਦੇਵ, ਸ਼ਿਵਸਾਗਰ ਅਤੇ ਜੋਰਹਾਟ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ।

ਰਾਜ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪ ਅਤੇ ਸਹਾਇਤਾ ਕੇਂਦਰ ਚਲਾਏ ਜਾ ਰਹੇ ਹਨ, ਜਿੱਥੇ ਹਜ਼ਾਰਾਂ ਲੋਕਾਂ ਨੂੰ ਰਹਿਣ ਅਤੇ ਖਾਣ-ਪੀਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਫੌਜ, ਐਨਡੀਆਰਐਫ, ਐਸਡੀਆਰਐਫ ਅਤੇ ਹੋਰ ਏਜੰਸੀਆਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਬੈਂਕਾਂ ਨਾਲ ਮਿਲ ਕੇ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤਹਿਤ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਰਜ਼ਦਾਰਾਂ ਨੂੰ ਕਰਜ਼ੇ ਦੀ ਅਦਾਇਗੀ ਵਿੱਚ ਛੇ ਮਹੀਨਿਆਂ ਦੀ ਰਾਹਤ ਦਿੱਤੀ ਜਾਵੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments