ਫੁੱਟਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ
ਵੇਟਲਿਫਟਿੰਗ ਅੰਡਰ-21 ਲੜਕਿਆਂ ਦੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ੋਭ ਨਾਥ ਨੇ ਪਹਿਲਾ, ਨਿਗਮ ਕੁਮਾਰ ਨੇ ਦੂਜਾ ਅਤੇ ਆਦੇਸ਼ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ
ਫਤਹਿਗੜ੍ਹ ਸਾਹਿਬ, 05 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਦੇ ਮੁਕਾਬਲੇ ਬਹੁਤ ਦਿਲਚਸਪ ਰਹੇ।ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਜ਼ਿਲ੍ਹਾ ਖੇਡ ਅਫਸਰ, ਹਰਪਿੰਦਰ ਸਿੰਘ ਨੇ ਦੱਸਿਆ ਫੁੱਟਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਪਹਿਲਾ, ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੀ ਟੀਮ ਨੇ ਦੂਜਾ ਅਤੇ ਪਿੰਡ ਸਲਾਣੀ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਹਾਕੀ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਅਮਲੋਹ-ਏ ਟੀਮ ਨੇ ਪਹਿਲਾ, ਅਮਲੋਹ-ਬੀ ਟੀਮ ਨੇ ਦੂਜਾ ਅਤੇ ਮੇਹਰ ਬਾਬਾ ਚੈਰੀਟੇਬਲ ਟਰੱਸਟ, ਬੱਸੀ ਪਠਾਣਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿੱਚ ਮੇਹਰ ਬਾਬਾ ਚੈਰੀਟੇਬਲ ਟਰੱਸਟ, ਬੱਸੀ ਪਠਾਣਾਂ ਦੀ ਟੀਮ ਨੇ ਪਹਿਲਾ ਅਤੇ ਨਰਾਇਣਗੜ੍ਹ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਅਮਲੋਹ ਦੀ ਟੀਮ ਨੇ ਪਹਿਲਾ ਅਤੇ ਬੱਸੀ ਪਠਾਣਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਵੇਟਲਿਫਟਿੰਗ ਅੰਡਰ-21 ਲੜਕਿਆਂ ਦੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ੋਭ ਨਾਥ ਨੇ ਪਹਿਲਾ, ਨਿਗਮ ਕੁਮਾਰ ਨੇ ਦੂਜਾ ਅਤੇ ਆਦੇਸ਼ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। 65 ਕਿਲੋਗ੍ਰਾਮ ਭਾਰ ਵਰਗ ਵਿੱਚ ਹਰਸ਼ਦੀਪ ਸਿੰਘ ਨੇ ਪਹਿਲਾ ਅਤੇ ਪਰਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੈਨਸਿੰਗ ਅੰਡਰ-17 ਲੜਕਿਆਂ ਦੇ ਇੱਪੀ ਮੁਕਾਬਲੇ ਵਿੱਚ ਜਸਕਰਨ ਸਿੰਘ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ ਅਤੇ ਮੋਹਿਤ ਤੇ ਮਨਦੀਪ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਅੰ-21 ਲੜਕਿਆਂ ਦੇ ਇੱਪੀ ਮੁਕਾਬਲੇ ਵਿੱਚ ਸਾਹਿਬ ਨੇ ਪਹਿਲਾ, ਅਨਮੋਲਰਤਨ ਨੇ ਦੂਜਾ ਅਤੇ ਦਿਲਸ਼ਾਨ ਤੇ ਅਰਸ਼ਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21-30 ਵਰ੍ਹੇ ਮਹਿਲਾ ਸੈਬਰ ਮੁਕਾਬਲੇ ਵਿੱਚ ਹੁਸਨਪ੍ਰੀਤ ਕੌਰ ਨੇ ਪਹਿਲਾ, ਪਲਕ ਨੇ ਦੂਜਾ ਅਤੇ ਮਨਪ੍ਰੀਤ ਕੌਰ ਤੇ ਸੁੱਖੀ ਨੇ ਤੀਜਾ ਸਥਾਨ ਹਾਸਲ ਕੀਤਾ। ਬਾਸਕਿਟਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਬਾਸਕਿਟਬਾਲ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਪਹਿਲਾ, ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਦੂਜਾ ਅਤੇ ਬਾਸਕਿਟਬਾਲ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਦੀ ਬੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21-30 ਵਰ੍ਹੇ ਪੁਰਸ਼ ਵਰਗ ਵਿੱਚ ਬਾਸਕਿਟਬਾਲ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਨੇ ਪਹਿਲਾ, ਮੰਡੀ ਗੋਬਿੰਦਗੜ੍ਹ ਨੇ ਦੂਜਾ ਅਤੇ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 31-40 ਵਰ੍ਹੇ ਪੁਰਸ਼ ਵਰਗ ਵਿੱਚ ਬਾਸਕਿਟਬਾਲ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਹੈਂਡਬਾਲ ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸਕੂਲ ਦੀ ਟੀਮ ਨੇ ਮੰਡੀ ਗੋਬਿੰਦਗੜ੍ਹ ਦੀ ਟੀਮ ਨੂੰ 15-10 ਦੇ ਫ਼ਰਕ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ। ਅੰ-21 ਲੜਕੀਆਂ ਦੇ ਮੁਕਾਬਲਿਆਂ ਵਿੱਚ ਪਿੰਡ ਪੰਜੋਲੀ ਕਲਾਂ ਦੀ ਟੀਮ ਨੇ ਪਹਿਲਾ ਅਤੇ ਗਾਰਡਨ ਵੈਲੀ ਸਕੂਲ, ਬੱਸੀ ਪਠਾਣਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਨੈੱਟਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਨੈੱਟਬਾਲ ਕੋਚਿੰਗ ਸੈਂਟਰ ਫਗਸ ਨੇ ਪਹਿਲਾ ਅਤੇ ਮਾਤਾ ਗੁਜਰੀ ਸਕੂਲ ਫ਼ਤਹਿਗੜ੍ਹ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਨੈੱਟਬਾਲ ਕੋਚਿੰਗ ਸੈਂਟਰ ਫਗਸ ਨੇ ਪਹਿਲਾ ਅਤੇ ਡਿਵਾਇਨ ਲਾਈਟ ਇੰਟਰਨੈਸ਼ਨਲ ਸਕੂਲ, ਸਰਹਿੰਦ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਬਾਕਸਿੰਗ ਅੰਡਰ-14 ਲੜਕੀਆਂ ਦੇ 30-33 ਕਿਲੋਗ੍ਰਾਮ ਭਾਰ ਵਰਗ ਵਿੱਚ ਰਮਨਜੋਤ ਕੌਰ ਨੇ ਪਹਿਲਾ, ਰਵਜੋਤ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਤੇ ਪ੍ਰਿਆਂਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 33-35 ਕਿਲੋਗ੍ਰਾਮ ਭਾਰ ਵਰਗ ਵਿੱਚ ਨਵਪ੍ਰੀਤ ਕੌਰ ਨੇ ਪਹਿਲਾ, ਕਿਰਨ ਕੁਮਾਰੀ ਨੇ ਦੂਜਾ ਅਤੇ ਰਹਿਮਤ ਕੌਰ ਤੇ ਅੰਜਲੀ ਨੇ ਤੀਜਾ ਸਥਾਨ ਹਾਸਲ ਕੀਤਾ।







