Home ਪੰਜਾਬ ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਬੱਸੀ ਪਠਾਣਾਂ ਤੇ...

ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਬੱਸੀ ਪਠਾਣਾਂ ਤੇ ਖੇੜਾ ਬਲਾਕ ਦੇ ਖਿਡਾਰੀਆਂ ਨੇ ਦਿਖਾਇਆ ਪੂਰਾ ਉਤਸ਼ਾਹ

Bassi Pathana and Khera Athletes Shine at Block-Level Games

0
ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲੇ ਵਿੱਚ ਅਮਰਿੰਦਰ ਸਿੰਘ ਮੰਡੋਫਲ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਬੱਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 12 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਬੱਸੀ ਪਠਾਣਾਂ ਅਤੇ ਖੇੜਾ ਵਿਖੇ ਵੱਖ-ਵੱਖ ਖੇਡਾਂ ਦੇ ਕਰਵਾਏ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਸਰਹਿੰਦ ਵਿਖੇ ਕਰਵਾਏ ਗਏ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲੇ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਅਮਰਿੰਦਰ ਸਿੰਘ ਮੰਡੋਫਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।
ਇਸ ਮੌਕੇ ਸ੍ਰੀ ਅਮਰਿੰਦਰ ਸਿੰਘ ਮੰਡੋਫਲ ਨੇ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਬੱਸੀ ਪਠਾਣਾਂ ਵਿਖੇ ਐਥਲੈਟਿਕਸ ਅੰਡਰ-17 ਦੇ 3000 ਮੀਟਰ ਲੜਕਿਆਂ ਦੇ ਮੁਕਾਬਲੇ ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ, ਗੁਰਸੀਸ ਸਿੰਘ ਨੇ ਦੂਜਾ ਅਤੇ ਅਨੂਪ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਐਥਲੈਟਿਕਸ ਅੰਡਰ-17 ਦੇ 800 ਮੀਟਰ ਲੜਕਿਆਂ ਦੇ ਮੁਕਾਬਲੇ ਵਿੱਚ ਹਰਮਨਦੀਪ ਸਿੰਘ ਨੇ ਪਹਿਲਾ, ਤੇਜਿੰਦਰ ਸਿੰਘ ਨੇ ਦੂਜਾ ਅਤੇ ਸਾਹਿਬਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਕਬੱਡੀ ਸਰਕਲ ਸਟਾਈਲ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਪਿੰਡ ਬਹੇੜ ਦੀ ਟੀਮ ਨੇ ਪਹਿਲਾ ਅਤੇ ਪਿੰਡ ਰੈਲੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।
ਉਨਾਂ ਦੱਸਿਆ ਕਿ ਬਲਾਕ ਖੇੜਾ ਦੇ ਐਥਲੈਟਿਕਸ ਅੰਡਰ-21 ਦੇ 400 ਮੀਟਰ ਲੜਕਿਆਂ ਦੇ ਮੁਕਾਬਲੇ ਵਿੱਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਗੁਰਪ੍ਰੀਤ ਸਿੰਘ ਨੇ ਦੂਜਾ ਅਤੇ ਕਮਲਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਐਥਲੈਟਿਕਸ ਅੰਡਰ-14 ਦੇ ਸ਼ਾਟਪੁੱਟ ਲੜਕਿਆਂ ਦੇ ਮੁਕਾਬਲੇ ਵਿੱਚ ਮਨਜਿੰਦਰ ਸਿੰਘ ਨੇ ਪਹਿਲਾ, ਭਵਨਪ੍ਰੀਤ ਸਿੰਘ ਨੇ ਦੂਜਾ ਅਤੇ ਗੁਰਮਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਸਸਸ ਦਾਦੂਮਾਜਰਾ ਦੀ ਟੀਮ ਨੇ ਪਹਿਲਾ, ਸਸਸਸ ਚੁੰਨੀ ਕਲਾਂ ਦੀ ਟੀਮ ਨੇ ਦੂਜਾ ਅਤੇ ਸਸਸਸ ਕੋਟਲਾ ਬਜਵਾੜਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਉਨਾ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਕੋਟਲਾ ਬਜਵਾੜਾ ਦੀ ਟੀਮ ਨੇ ਪਹਿਲਾ ਅਤੇ ਸਹਸ ਪੋਲਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸ੍ਰੀ ਗੁਰਮੀਤ ਸਿੰਘ ਟੋਹੜਾ, ਸ੍ਰੀ ਤੇਜਪ੍ਰੀਤ ਸਿੰਘ ਤੇਜ਼ੀ, ਖੇਡ ਪ੍ਰਮੋਟਰ ਅਤੇ ਸ੍ਰੀ ਮੁਹੰਮਦ ਸੈਫੀ ਹਥੋਈ, ਪ੍ਰਸਿੱਧ ਕ੍ਰਿਕਟ ਕਮੈਂਟੇਟਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Exit mobile version