Home ਪੰਜਾਬ ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ...

ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਨੇ ਵਿਖਾਏ ਖੇਡ ਹੁਨਰ: ਨਵਦੀਪ ਸਿੰਘ

Athletes displayed impressive skills and competitive spirit on the second day of the block-level competitions.

0
ਸੰਗਰੂਰ, 8 ਸਤੰਬਰ, 2026 (ਰਾਜੇਸ਼ ਕੁਮਾਰ) : ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-4)-2026’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਬਲਾਕ ਸੰਗਰੂਰ, ਧੂਰੀ ਅਤੇ ਸ਼ੇਰਪੁਰ ਵਿਖੇ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਵਾਲੀਬਾਲ (ਸ਼ੂਟਿੰਗ) ਅਤੇ ਵਾਲੀਬਾਲ (ਸਮੈਸ਼ਿੰਗ) ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਧੂਰੀ ਵਿਖੇ ਅੰਡਰ-17 ਲੜਕੀਆਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ ਰਹਿਮਤ ਬਾਠ ਨੇ 9.72 ਮੀਟਰ ਨਾਲ ਪਹਿਲਾ, ਮਨਵੀਰ ਕੌਰ ਨੇ 6.52 ਮੀਟਰ ਨਾਲ ਦੂਜਾ ਅਤੇ ਕਰਮਨਦੀਪ ਕੌਰ ਨੇ 5.35 ਮੀਟਰ ਨਾਲ ਤੀਜਾ ਸਥਾਨ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਖੋ-ਖੋ ਦੇ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀ ਟੀਮ ਨੇ ਡੀ.ਏ.ਵੀ. ਸਕੂਲ ਧੂਰੀ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-14 ਲੜਕੀਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਦੀ ਟੀਮ ਨੇ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਬੱਡੀ (ਸਰਕਲ ਸਟਾਈਲ) ਦੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਕਿੰਗਜ਼ ਵਿਊ ਸਕੂਲ ਧੂਰੀ ਨੇ ਪਹਿਲਾ ਅਤੇ ਪੀ.ਐਮ. ਸ੍ਰੀ ਸਕੂਲ ਬਰੜਵਾਲ ਨੇ ਦੂਜਾ ਸਥਾਨ ਹਾਸਲ ਕੀਤਾ। ਫੁੱਟਬਾਲ ਦੇ ਅੰਡਰ-14 ਲੜਕਿਆਂ ਵਿੱਚ ਸਕੂਲ ਆਫ਼ ਐਮੀਨੈਂਸ ਭਸੌੜ ਪਹਿਲੇ, ਵਸੰਤ ਵੈਲੀ ਪਬਲਿਕ ਸਕੂਲ ਧੂਰੀ ਦੂਜੇ ਅਤੇ ਬਨਭੌਰੀ ਕਲੱਬ ਤੀਜੇ ਸਥਾਨ ’ਤੇ ਰਿਹਾ।
ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸੰਗਰੂਰ ਦੇ ਅੰਡਰ-17 ਲੜਕੀਆਂ ਦੇ 3000 ਮੀਟਰ ਐਥਲੈਟਿਕਸ ਮੁਕਾਬਲੇ ਵਿੱਚ ਗੁਰਪ੍ਰੀਤ ਕੌਰ ਨੇ ਪਹਿਲਾ, ਮੋਨਿਕਾ ਨੇ ਦੂਜਾ ਅਤੇ ਦਿਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੀ 60 ਮੀਟਰ ਦੌੜ ਵਿੱਚ ਨੂਰਪ੍ਰੀਤ ਕੌਰ ਪਹਿਲੇ, ਮਹਿਕ ਦੂਜੇ ਅਤੇ ਹਰਜਸਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਲਈ ਵਿਸ਼ਾਲ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਉਤਸ਼ਾਹ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਨੌਜਵਾਨ ਖੇਡਾਂ ਨੂੰ ਆਪਣੀ ਰੋਜ਼ਮਰ੍ਹਾ ਜ਼ਿੰਦਗੀ ਦਾ ਹਿੱਸਾ ਬਣਾ ਰਹੇ ਹਨ।

Exit mobile version