Home ਪੰਜਾਬ ਬਜ਼ੁਰਗ ਜੋੜੇ ਨੂੰ ਘੇਰ ਕੇ ਲੁੱਟਣ ਦੀ ਕੋਸ਼ਿਸ਼, ਇੱਕ ਲੁਟੇਰਾ ਕਾਬੂ

ਬਜ਼ੁਰਗ ਜੋੜੇ ਨੂੰ ਘੇਰ ਕੇ ਲੁੱਟਣ ਦੀ ਕੋਸ਼ਿਸ਼, ਇੱਕ ਲੁਟੇਰਾ ਕਾਬੂ

Elderly couple foils robbery attempt near Moga, one suspect caught

0

ਮੋਗਾ, 23 ਸਤੰਬਰ, 2026 (ਲਛਮਣ ਜੀਤ ਸਿੰਘ ਪੁੁਰਬਾ): ਘੋਲੀਆ ਕਲਾਂ ਨੇੜੇ ਇੱਕ ਬਜ਼ੁਰਗ ਜੋੜੇ ਨੂੰ ਕਥਿਤ ਤੌਰ ’ਤੇ ਤਿੰਨ ਨੌਜਵਾਨਾਂ ਨੇ ਰਸਤੇ ਵਿੱਚ ਘੇਰ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਤਾਬਕ, ਮੁਲਜ਼ਮ ਜੋੜੇ ਕੋਲੋਂ ਕਰੀਬ 20 ਹਜ਼ਾਰ ਰੁਪਏ ਅਤੇ ਕੁਝ ਪਛਾਣ ਪੱਤਰ ਲੈ ਗਏ। ਬਜ਼ੁਰਗ ਜੋੜੇ ਨੇ ਹਿੰਮਤ ਦਿਖਾਉਂਦਿਆਂ ਇੱਕ ਨੌਜਵਾਨ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ, ਜਦਕਿ ਦੋ ਹੋਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਕਾਬੂ ਕੀਤੇ ਨੌਜਵਾਨ ਦੀ ਪਛਾਣ ਰਾਜਦੀਪ ਸਿੰਘ ਉਰਫ਼ ਰਾਜੂ ਵਜੋਂ ਦੱਸੀ ਹੈ। ਪੁਲਿਸ ਵੱਲੋਂ ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

 

Exit mobile version