ਫਤਹਿਗੜ੍ਹ ਸਾਹਿਬ, 07 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਭ ਸੰਭਾਲ ਲਈ ਬਲਾਕ ਖੇੜਾ ਦੇ ਪਿੰਡ ਧੀਰਪੁਰ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਣ ਦੇ ਨੁਕਸਾਨ ਅਤੇ ਜਮੀਨ ਦੀ ਉਪਜਾਊ ਸ਼ਕਤੀ ‘ਤੇ ਪੈਦੇ ਮਾੜੇ ਪ੍ਰਭਾਵਾ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾ. ਰੀਤ ਵਰਮਾ ਨੇ ਕਿਸਾਨਾਂ ਨੂੰ ਫਸਲਾਂ ਦੀਆਂ ਬਿਮਾਰੀਆ ਬਾਰੇ ਜਾਣਕਾਰੀ ਦਿੱਤੀ ਅਤੇ ਜਮੀਨ ਦੀ ਸਿਹਤ ਸੁਧਾਰਨ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਖੇਤਾ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ। ਇਸਤੋਂ ਇਲਾਵਾ ਆਤਮਾ ਸਕੀਮ ਤੋਂ ਡਾ. ਜਤਿੰਦਰ ਸਿੰਘ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਉੱਨਤ ਕਿਸਾਨ ਐੱਪ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਐੱਪ ਦੀ ਵਰਤੋਂ ਕਰਕੇ ਖੇਤੀਬਾੜੀ ਲਈ ਲੋੜੀਦੀਆਂ ਆਧੁਨਿਕ ਮਸ਼ੀਨਾਂ ਨੂੰ ਕਿਰਾਏ ਤੇ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਬੂਟਾ ਸਿੰਘ, ਰਵਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ ਖੇੜਾ, ਡਾ. ਅਜੇ ਕੁਮਾਰ, ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਕੌਰ,ਰਾਜਵੀਰ ਸਿੰਘ ਏ.ਟੀ.ਐੱਮ., ਡਾ.ਸੁਖਵਿੰਦਰ ਕੌਰ, ਸਰਪੰਚ ਰਣਧੀਰ ਸਿੰਘ, ਸੱਜਣ ਸਿੰਘ,ਸੁਖਜਿੰਦਰ ਸਿੰਘ, ਕੈਪਟਨ ਹਰਵਿੰਦਰ ਸਿੰਘ, ਪੰਚ ਰਣਧੀਰ ਸਿੰਘ, ਲਖਵੀਰ ਸਿੰਘ, ਨੈਬ ਸਿੰਘ, ਜਰਨੈਲ ਸਿੰਘ ਰਸੀਦਪੁਰ ਸਮੇਤ ਕਿਸਾਨ ਹਾਜਰ ਸਨ।







