Home ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਹਾਰ ਮਾਜਰਾ ਅਤੇ ਗੁਰੂ ਨਾਨਕ ਨਗਰ ਵਿਖੇ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਹਾਰ ਮਾਜਰਾ ਅਤੇ ਗੁਰੂ ਨਾਨਕ ਨਗਰ ਵਿਖੇ ਜਾਗਰੂਕਤਾ ਕੈਂਪ ਲਗਾਏ

Anti-Drug Awareness Camps Held at Lohar Majra and Guru Nanak Nagar to Strengthen the War Against Drugs

0
 ਨਸ਼ਾ ਪੀੜਤਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਲਾਭ ਲੈਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 23 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਨਾਖ਼ਤ ਕੀਤੇ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਮੁੜ ਸੁਰਜੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲੋਹਾਰ ਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵੱਲੋਂ ਮੈਡੀਕਲ ਅਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਸਿਹਤ ਸੰਸਥਾਵਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਇੱਕ ਗੰਭੀਰ ਸਮਾਜਿਕ ਅਤੇ ਸਿਹਤ ਸਮੱਸਿਆ ਹੈ, ਜਿਸ ਦਾ ਹੱਲ ਸਹੀ ਇਲਾਜ, ਪਰਿਵਾਰਕ ਸਹਿਯੋਗ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਸੰਭਵ ਹੈ।
ਇਸੇ ਤਰ੍ਹਾਂ ਗੁਰੂ ਨਾਨਕ ਨਗਰ, ਚੁੰਨੀ ਰੋਡ ਵਿਖੇ ਵੀ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕੌਂਸਲਰ ਵਿਕਰਮਜੀਤ ਸਿੰਘ ਅਤੇ ਮਨਿੰਦਰ ਸਿੰਘ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਮੁਕਤੀ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਨਸ਼ਾ ਛੁਡਾਉਣ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਇਲਾਜ ਸਹੂਲਤਾਂ ਅਤੇ ਹੋਰ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਨਫ਼ਰਤ ਜਾਂ ਸਮਾਜਿਕ ਵਿਤਕਰੇ ਦੀ ਬਜਾਏ ਹਮਦਰਦੀ ਅਤੇ ਸਹਿਯੋਗ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

Exit mobile version