Home ਪਟਿਆਲਾ ਅਪਡੇਟ ਪਿੰਡ ਸਿਹਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਮੀਟਿੰਗ ਨੂੰ ਭਰਵਾਂ ਹੁੰਗਾਰਾ

ਪਿੰਡ ਸਿਹਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਮੀਟਿੰਗ ਨੂੰ ਭਰਵਾਂ ਹੁੰਗਾਰਾ

Village Sihra Residents Show Strong Support for the Anti-Drug Awareness Campaign

0
ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ ਭਗਵੰਤ ਮਾਨ ਸਰਕਾਰ- ਯਾਦਵਿੰਦਰ ਸਿੰਘ ਗੋਲਡੀ

ਪਟਿਆਲਾ, 14 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਿਹਰਾ ਵਿਖੇ ਕਰਵਾਈ ਗਈ ਜਾਗਰੂਕਤਾ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸ. ਯਾਦਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ। ਗੋਲਡੀ ਸੰਧੂ ਨੇ ਦੱਸਿਆ ਕਿ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 97791-00200 ਅਤੇ ਨਸ਼ਾ ਮੁਕਤੀ ਐਪ (ਐਨ.ਐਨ.ਐਮ.) ਰਾਹੀਂ ਵੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਇਕਜੁੱਟਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ।


ਯਾਦਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਸੂਚਨਾ ਦੇਣ ਲਈ ਐਪ ਦੀ ਵਰਤੋਂ ਬਾਰੇ ਵੀ ਸਮਝਾਇਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਸਿਹਰਾ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੰਦਿਆਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਆਕੜੀ, ਬਲਾਕ ਇੰਚਾਰਜ ਲੱਕੀ ਗੋਪਾਲਪੁਰ, ਬਲਾਕ ਇੰਚਾਰਜ ਜਸਵੀਰ ਗੁੱਜਰ, ਬਲਾਕ ਪ੍ਰਧਾਨ ਭਗਵੰਤ ਸਿੰਘ ਸੇਹਰਾ, ਸਾਬਕਾ ਸਰਪੰਚ ਹਰਕੀਤ ਸਿੰਘ ਸਿਹਰਾ, ਕਿਸਾਨ ਆਗੂ ਗੁਰਚਰਨ ਸਿੰਘ ਸੇਹਰਾ, ਪੰਚ ਸਾਹਿਬਾਨ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

Exit mobile version