ਪਟਿਆਲਾ, 18 ਅਗਸਤ, 2026 (ਹਰਸ਼ਪ੍ਰੀਤ ਕੌਰ) : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ।
ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਬ੍ਰਹਮ ਕੁਮਾਰੀ ਡਾ. ਰਮਾ ਨੇ ਬੰਦੀਆਂ ਨੂੰ ਨਸ਼ਿਆਂ ਕਾਰਨ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਪੈਣ ਵਾਲੇ ਘਾਤਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਸੇ ਵੀ ਪ੍ਰਕਾਰ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੰਦੀਆਂ ਅਤੇ ਜੇਲ੍ਹ ਸਟਾਫ਼ ਨੂੰ ਨਸ਼ਾ-ਮੁਕਤੀ ਦੀ ਸਹੁੰ ਵੀ ਚੁਕਾਈ ਗਈ ਅਤੇ ਭਵਿੱਖ ਵਿੱਚ ਨਸ਼ੇ ਤੋਂ ਦੂਰ ਰਹਿਣ ਦੇ ਨਾਲ-ਨਾਲ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ।

ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਜੇਲ੍ਹਾਂ) ਆਰ. ਕੇ. ਜੈਸਵਾਲ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਇਸ ਦੇ ਨਾਲ ਹੀ ਬੰਦੀਆਂ ਦੇ ਮਾਨਸਿਕ ਅਤੇ ਸਮਾਜਿਕ ਸੁਧਾਰ ਲਈ ਜੇਲ੍ਹ ਵਿਭਾਗ ਵੱਲੋਂ ਵੱਖ-ਵੱਖ ਉਪਰਾਲੇ ਵੀ ਕੀਤੇ ਜਾ ਰਹੇ ਹਨ। ਸੁਪਰਡੈਂਟ ਧਾਲੀਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਪ੍ਰੀਜ਼ਨ ਓਲੰਪਿਕਸ ਕਰਵਾਈਆਂ ਗਈਆਂ ਸਨ, ਜਿਸ ਵਿੱਚ ਪੰਜਾਬ ਰਾਜ ਦੀਆਂ ਸਾਰੀਆਂ ਜੇਲ੍ਹਾਂ ਦੇ ਬੰਦੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਕੈਦੀਆਂ ਦੇ ਹੁਨਰ ਵਿਕਾਸ ਲਈ ਆਈ.ਟੀ.ਆਈਜ਼ ਨਾਲ ਤਾਲਮੇਲ ਕਰਕੇ ਵੱਖ-ਵੱਖ ਕੋਰਸ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀਆਂ ਦੇ ਸੁਧਾਰ ਅਤੇ ਪੁਨਰਵਾਸ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਸੈਮੀਨਾਰ ਦੌਰਾਨ ‘ਸਿੱਖਿਆ ਦਾਤ’ ਪ੍ਰੋਗਰਾਮ ਅਧੀਨ ਵੱਖ-ਵੱਖ ਕਲਾਸਾਂ ਦੇ ਸਮੈਸਟਰ ਪਾਸ ਕਰਨ ਵਾਲੇ ਬੰਦੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਅਤੇ ਜੈਦੀਪ ਸਿੰਘ, ਡਿਪਟੀ ਸੁਪਰਡੈਂਟ ਆਦਰਸ਼ਪਾਲ ਸਿੰਘ ਅਤੇ ਸਹਾਇਕ ਸੁਪਰਡੈਂਟ ਗੁਰਜਿੰਦਰ ਸਿੰਘ ਵੀ ਮੌਜੂਦ ਸਨ।