ਜਿਲ੍ਹਾ ਨਿਵਾਸੀਆਂ ਨੂੰ ਜਨਗਣਨਾ ਵਿੱਚ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 11 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਲੋਕਾਂ ਨੂੰ ਜਨਗਣਨਾ 2027 ਸਬੰਧੀ ਜਾਗਰੂਕ ਕਰਨ ਲਈ ਜਿਲਾ ਪ੍ਰਸ਼ਾਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਜਨਗਣਨਾ ਵਿੱਚ ਸੈਲਫ ਇਨੁਮੀਰੇਸ਼ਨ ਤਹਿਤ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਇਸ ਵਿੱਚ ਕੋਈ ਵੀ ਨਾਗਰਿਕ ਆਪ ਵੈੱਬਸਾਈਟ https://se.census.gov.in/ ਤੇ ਆਪਣੇ ਘਰ ਬੈਠੇ ਹੀ ਮੈਂਬਰਾਂ ਦੀ ਗਿਣਤੀ ਮਿਤੀ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਆਪ ਦਰਜ ਕਰ ਸਕਦਾ ਹੈ।

ਉਹਨਾ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਵਿੱਚ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਜਨਗਣਨਾ ਕੀਤੀ ਜਾਵੇਗੀ, ਜਿਸ ਵਿੱਚ ਇਨਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 40 ਸਵਾਲ ਪੁੱਛੇ ਜਾਣਗੇ। ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿੱਚ ਲਾਏ ਗਏ ਗਿਣਤੀਕਾਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਵਧੀਕ ਜਿਲ੍ਹਾ ਸੈਂਸਜ਼ ਅਫ਼ਸਰ, ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਸਹਾਇਕ ਖੋਜ਼ ਅਫਸਰ ਸ੍ਰੀਮਤੀ ਹਰਮਨਦੀਪ ਕੌਰ ਅਤੇ ਸ਼੍ਰੀ ਇਕਬਾਲ ਸਿੰਘ, ਮਾਸਟਰ ਟ੍ਰੇਨਰ ਸ਼੍ਰੀ ਪਰਵਿੰਦਰ ਸਿੰਘ ਅਤੇ ਜਿਲ੍ਹਾ ਸੈਂਸਜ਼ ਕੋਆਰਡੀਨੇਟਰ ਸ਼੍ਰੀ ਚੰਨਪ੍ਰੀਤ ਸਿੰਘ, ਵੀ ਹਾਜ਼ਰ ਰਹੇ।