Home ਪੰਜਾਬ ਆਜ਼ਾਦ ਪ੍ਰੈਸ ਕਲੱਬ ਬਾਘਾ ਪੁਰਾਣਾ ਨੇ ਪੱਤਰਕਾਰਾਂ ਦੀ ਏਕਤਾ ਅਤੇ ਨਿਰਪੱਖ ਪੱਤਰਕਾਰਤਾ...

ਆਜ਼ਾਦ ਪ੍ਰੈਸ ਕਲੱਬ ਬਾਘਾ ਪੁਰਾਣਾ ਨੇ ਪੱਤਰਕਾਰਾਂ ਦੀ ਏਕਤਾ ਅਤੇ ਨਿਰਪੱਖ ਪੱਤਰਕਾਰਤਾ ਨੂੰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ

Decisions taken at a key meeting regarding the media's responsibility towards society, the membership drive, and the welfare of journalists.

0
ਮੀਡੀਆ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ, ਮੈਂਬਰਸ਼ਿਪ ਮੁਹਿੰਮ ਅਤੇ ਪੱਤਰਕਾਰਾਂ ਦੀ ਭਲਾਈ ਸਬੰਧੀ ਅਹਿਮ ਮੀਟਿੰਗ ਵਿੱਚ ਲਏ ਗਏ ਫ਼ੈਸਲੇ

ਬਾਘਾ ਪੁਰਾਣਾ, 12 ਜੁਲਾਈ: (ਲਛਮਣ ਜੀਤ ਸਿੰਘ ਪੁਰਬਾ): ਆਜ਼ਾਦ ਪ੍ਰੈਸ ਕਲੱਬ ਬਾਘਾ ਪੁਰਾਣਾ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਪਵਨ ਗਰਗ ਅਤੇ ਚੇਅਰਮੈਨ ਮੁਨੀਸ਼ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੱਤਰਕਾਰ ਭਾਈਚਾਰੇ ਨਾਲ ਜੁੜੇ ਮੁੱਦਿਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੱਤਰਕਾਰਤਾ ਦਾ ਮੂਲ ਉਦੇਸ਼ ਸੱਚਾਈ ਨੂੰ ਨਿਡਰਤਾ ਅਤੇ ਨਿਰਪੱਖਤਾ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮੀਡੀਆ ਨੂੰ ਲੋਕ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਬਿਨਾਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਕਲੱਬ ਨੇ ਆਉਣ ਵਾਲੇ ਸਮੇਂ ਵਿੱਚ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਤੇਜ਼ ਕਰਨ, ਪੱਤਰਕਾਰਾਂ ਲਈ ਟ੍ਰੇਨਿੰਗ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਕਰਵਾਉਣ, ਸਮਾਜਿਕ ਸਰੋਕਾਰਾਂ ਨਾਲ ਜੁੜੇ ਪ੍ਰੋਗਰਾਮ ਆਯੋਜਿਤ ਕਰਨ ਅਤੇ ਨੌਜਵਾਨ ਪੱਤਰਕਾਰਾਂ ਨੂੰ ਤਜਰਬੇਕਾਰ ਪੱਤਰਕਾਰਾਂ ਦੀ ਰਹਿਨੁਮਾਈ ਹੇਠ ਅੱਗੇ ਵਧਾਉਣ ‘ਤੇ ਵੀ ਸਹਿਮਤੀ ਪ੍ਰਗਟਾਈ।

ਚੇਅਰਮੈਨ ਮੁਨੀਸ਼ ਸ਼ਰਮਾ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਸਤੰਭ ਹਨ ਅਤੇ ਕਲੱਬ ਆਪਣੇ ਮੈਂਬਰਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਵਚਨਬੱਧ ਰਹੇਗਾ। ਉਨ੍ਹਾਂ ਕਿਹਾ ਕਿ ਮੀਡੀਆ ਦੀ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਤੱਥਾਂ ‘ਤੇ ਆਧਾਰਿਤ ਅਤੇ ਜ਼ਿੰਮੇਵਾਰ ਪੱਤਰਕਾਰਤਾ ਸਮੇਂ ਦੀ ਮੁੱਖ ਲੋੜ ਹੈ।

ਪ੍ਰਧਾਨ ਪਵਨ ਗਰਗ ਨੇ ਕਿਹਾ ਕਿ ਸਮਾਜ ਵਿੱਚ ਫੈਲ ਰਹੀਆਂ ਅਫ਼ਵਾਹਾਂ ਅਤੇ ਭ੍ਰਮਕ ਜਾਣਕਾਰੀ ਨੂੰ ਰੋਕਣ ਵਿੱਚ ਪੱਤਰਕਾਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਮੈਂਬਰਾਂ ਨੂੰ ਲੋਕ ਹਿੱਤ ਅਤੇ ਸੱਚਾਈ ਨੂੰ ਸਰਵੋਪਰੀ ਰੱਖਦਿਆਂ ਆਪਣੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ।

ਮੀਟਿੰਗ ਦੇ ਅੰਤ ਵਿੱਚ ਸਾਰੇ ਮੈਂਬਰਾਂ ਨੇ ਕਲੱਬ ਦੀ ਮਜ਼ਬੂਤੀ, ਪੱਤਰਕਾਰਾਂ ਦੀ ਭਲਾਈ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਚੇਅਰਮੈਨ ਮੁਨੀਸ਼ ਸ਼ਰਮਾ, ਪ੍ਰਧਾਨ ਪਵਨ ਗਰਗ, ਅੰਕੁਸ਼ ਅਗਰਵਾਲ, ਕਿਰਨਦੀਪ ਸਿੰਘ ਬੰਬੀਹਾ, ਨਵਦੀਪ ਸਿੰਘ, ਸ਼ਿੰਦਰਪਾਲ ਸਿੰਘ ਰਾਜਿਆਣਾ, ਬਲਵੰਤ ਸਿੰਘ ਜੈਮਲਵਾਲਾ, ਵਿਕਰਾਂਤ ਸ਼ਰਮਾ, ਨਿਰਮਲ ਸਿੰਘ ਕਲਿਆਣ, ਬ੍ਰਿਜ ਰਾਜਿਆਣਾ, ਰਜਿੰਦਰ ਸਿੰਘ ਕੋਟਲਾ, ਰਘੂਬੀਰ ਸਿੰਘ, ਸੁਖਵੀਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Exit mobile version