Home ਪੰਜਾਬ ਕਾਂਗਰਸ ਸੰਗਠਨ ਮਜ਼ਬੂਤੀ ਲਈ ਬਘੇਲ ਮੈਦਾਨ ਵਿੱਚ

ਕਾਂਗਰਸ ਸੰਗਠਨ ਮਜ਼ਬੂਤੀ ਲਈ ਬਘੇਲ ਮੈਦਾਨ ਵਿੱਚ

0

ਚੰਡੀਗੜ੍ਹ, 31 ਜੁਲਾਈ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੀਰਵਾਰ ਸ਼ਾਮ ਦਿੱਲੀ ਤੋਂ ਕਾਲਕਾ ਸ਼ਤਾਬਦੀ ਰਾਹੀਂ ਚੰਡੀਗੜ੍ਹ ਪਹੁੰਚੇ। ਰੇਲਵੇ ਸਟੇਸ਼ਨ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਭੂਪੇਸ਼ ਬਘੇਲ ਅੱਜ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਠਨਾਤਮਕ ਮੀਟਿੰਗਾਂ ਦੀ ਲੜੀ ਸ਼ੁਰੂ ਕਰਨਗੇ। ਇਸ ਮੁਹਿੰਮ ਦੀ ਸ਼ੁਰੂਆਤ ਮੋਹਾਲੀ ਤੋਂ ਹੋਵੇਗੀ ਅਤੇ ਅਗਲੇ ਇੱਕ ਹਫ਼ਤੇ ਦੌਰਾਨ ਉਹ ਕਈ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨਗੇ।

ਇਨ੍ਹਾਂ ਮੀਟਿੰਗਾਂ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਮਜ਼ਬੂਤੀ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਸਬੰਧੀ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

 

Exit mobile version