Homeਪੰਜਾਬਬਲਵੰਤ ਸਿੰਘ ਰਾਜੋਆਣਾ ਦੀ ਅੱਖ ਦਾ ਇਲਾਜ PGI ਚੰਡੀਗੜ੍ਹ ’ਚ ਹੀ ਹੋਵੇਗਾ,...

ਬਲਵੰਤ ਸਿੰਘ ਰਾਜੋਆਣਾ ਦੀ ਅੱਖ ਦਾ ਇਲਾਜ PGI ਚੰਡੀਗੜ੍ਹ ’ਚ ਹੀ ਹੋਵੇਗਾ, ਹਾਈਕੋਰਟ ਦਾ ਹੁਕਮ

High Court Directs Eye Treatment for Balwant Singh Rajoana at PGI Chandigarh

ਚੰਡੀਗੜ੍ਹ, 3 ਸਤੰਬਰ 2026 (ਹਰਸ਼ਪ੍ਰੀਤ ਕੌਰ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਅੱਖਾਂ ਦੇ ਇਲਾਜ ਲਈ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਕੀਤੀ। ਮਾਮਲੇ ਦੀ ਸੁਣਵਾਈ ਜਸਟਿਸ ਜਸਜੀਤ ਸਿੰਘ ਬੇਦੀ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਰਾਜੋਆਣਾ ਦੇ ਵਕੀਲ ਨੇ ਅਦਾਲਤ ਤੋਂ ਅੱਖ ਦਾ ਇਲਾਜ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਕਰਵਾਉਣ ਦੀ ਇਜਾਜ਼ਤ ਮੰਗੀ। ਇਸ ਦੇ ਜਵਾਬ ਵਿੱਚ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਰਾਜੋਆਣਾ ਦੀ ਇਸੇ ਅੱਖ ਦੀ ਸਮੱਸਿਆ ਦਾ ਇਲਾਜ ਪਹਿਲਾਂ ਹੀ PGI ਚੰਡੀਗੜ੍ਹ ਵਿਖੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜੋਆਣਾ ਜਨਵਰੀ ਮਹੀਨੇ ਵਿੱਚ ਵੀ ਇਲਾਜ ਲਈ PGI ਚੰਡੀਗੜ੍ਹ ਗਿਆ ਸੀ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਰਾਜੋਆਣਾ ਦਾ ਅੱਖਾਂ ਸਬੰਧੀ ਇਲਾਜ PGI ਚੰਡੀਗੜ੍ਹ ਵਿੱਚ ਹੀ ਜਾਰੀ ਰਹੇਗਾ, ਜਿੱਥੇ ਉਸ ਦਾ ਪਹਿਲਾਂ ਤੋਂ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ 1995 ਵਿੱਚ ਤਤਕਾਲੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਹ 29 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ ਅਤੇ ਇਨ੍ਹਾਂ ਵਿੱਚੋਂ 17 ਸਾਲ ਤੋਂ ਵੱਧ ਸਮਾਂ ਉਹ ਮੌਤ ਦੀ ਸਜ਼ਾ ਵਾਲੇ ਕੈਦੀ ਵਜੋਂ ਬਿਤਾ ਚੁੱਕਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments