Home ਪੰਜਾਬ ਜਨਤਕ ਥਾਵਾਂ ’ਤੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ...

ਜਨਤਕ ਥਾਵਾਂ ’ਤੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ

Ban on Carrying Firearms, Ammunition and Sharp Weapons in Public Places

0

ਫ਼ਤਹਿਗੜ੍ਹ ਸਾਹਿਬ, 04 ਸਤੰਬਰ, 2026 (ਰਾਜੇਸ਼ ਕੁਮਾਰ ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ  ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ 28 ਅਕਤੂਬਰ, 2026 ਤੱਕ ਲਾਗੂ ਰਹਿਣਗੇ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ‘ਤੇ ਜਾਂ ਕਾਨੂੰਨੀ ਤੌਰ ‘ਤੇ ਰੀਤੀ ਰਿਵਾਜਾਂ ਤਹਿਤ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ ‘ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, ‘ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।

Exit mobile version