ਫ਼ਤਹਿਗੜ੍ਹ ਸਾਹਿਬ, 01 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ। ਇਸਦੇ ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਕੈਨਾਲ ਦੀ ਪਟੜੀ ਤੇ ਕੋਈ ਵੀ ਅਣ-ਅਧਿਕਾਰਤ ਵਹੀਕਲ ਲੈ ਕੇ ਜਾਣ ਅਤੇ ਇਸ ਨਹਿਰ ਵਿੱਚ ਸਵੀਮਿੰਗ ਕਰਨ ਦੀ ਪੂਰਨ ਤੌਰ ਤੇ ਮਨਾਹੀ ਹੋਵੇਗੀ। ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ 28 ਅਕਤੂਬਰ 2026 ਤੱਕ ਲਾਗੂ ਰਹਿਣਗੇ।
ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ‘ਤੇ ਪਾਬੰਦੀ
Permission Made Mandatory for Digging Unlined Wells
