Home ਪੰਜਾਬ ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ ’ਤੇ ਪਾਬੰਦੀ

ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ ’ਤੇ ਪਾਬੰਦੀ

District Administration Bans Dangerous Tractor Displays and Stunts

0

ਫਤਹਿਗੜ੍ਹ ਸਾਹਿਬ 06 ਸਤੰਬਰ, 2026 (ਰਾਜੇਸ਼ ਕੁਮਾਰ) : ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਆਯੋਜਿਤ ਕਰਨ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਿਨਾਂ ਮਨਜੂਰੀ ਤੋਂ ਖ਼ਤਰਨਾਕ/ਪ੍ਰਦਰਸ਼ਨ ਸਟੰਟ ਆਯੋਜਿਤ ਨਾ ਕੀਤੇ ਜਾ ਸਕਣ। ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਵਿੱਚ  ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ‘ਤੇ ਪਾਬੰਦੀ ਬਹੁਤ ਜ਼ਰੂਰੀ ਹੈ। ਇਹ ਹੁਕਮ 28 ਅਕਤੂਬਰ, 2026 ਤੱਕ ਲਾਗੂ ਰਹਿਣਗੇ।

Exit mobile version