ਫ਼ਤਹਿਗੜ੍ਹ ਸਾਹਿਬ, 01 ਸਤੰਬਰ, 2026 (ਕਾਜਲ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ,ਫਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ 300 ਮੀਟਰ ਦੇ ਏਰੀਏ ਵਿੱਚ ਪ੍ਰੀਖਿਆ ਦੌਰਾਨ 22 ਸਤੰਬਰ 2026 ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆਵਾਂ ਦੌਰਾਨ ਧਾਰਾ 163 ਲਗਾਉਣ ਦੀ ਜਰੂਰਤ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਪਰੀਖਿਆਵਾਂ ਦੌਰਾਨ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਜਾਵੇ।







