ਸਰੀ (ਕੈਨੇਡਾ), 10 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ): ਕੈਨੇਡਾ ਦੇ ਸਰੀ ਸਥਿਤ ਬਸੰਤ ਮੋਟਰਜ਼ ਨੇ ਆਪਣੀ 35ਵੀਂ ਵਰ੍ਹੇਗੰਢ ਮੌਕੇ ਵੱਖ-ਵੱਖ ਭਾਈਚਾਰਿਆਂ ਦੇ 17 ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਕੁੱਲ 35,000 ਕੈਨੇਡੀਅਨ ਡਾਲਰ ਦੀਆਂ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ। ਸੰਸਥਾ ਵੱਲੋਂ ਚਲਾਈ ਜਾ ਰਹੀ ਸਿੱਖਿਆ ਸਹਾਇਤਾ ਮੁਹਿੰਮ ਤਹਿਤ ਇਸ ਸਾਲ 146 ਵਿਦਿਆਰਥੀਆਂ ਨੂੰ ਕੁੱਲ 3,60,000 ਡਾਲਰ ਦੀ ਵਿੱਤੀ ਮਦਦ ਦਿੱਤੀ ਗਈ। ਸਕਾਲਰਸ਼ਿਪ ਸਮਾਗਮ ਵਿੱਚ ਭਾਈਚਾਰੇ ਦੇ ਨੁਮਾਇੰਦਿਆਂ, ਸਿੱਖਿਆ ਸ਼ਾਸਤਰੀਆਂ, ਰੇਡੀਓ ਹੋਸਟਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਲਦੇਵ ਸਿੰਘ ਬਾਥ ਨੇ ਮਹਿਮਾਨਾਂ, ਮਾਪਿਆਂ ਅਤੇ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਸਫ਼ਲਤਾ ਵਿੱਚ ਪਰਿਵਾਰ ਅਤੇ ਸਮਾਜ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ, ਆਪਣੇ ਸੁਪਨੇ ਪੂਰੇ ਕਰਨ ਅਤੇ ਆਪਣੀ ਕਾਮਯਾਬੀ ਰਾਹੀਂ ਸਮਾਜ ਦੀ ਭਲਾਈ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਾਬਕਾ ਪਾਕਿਸਤਾਨੀ ਸੰਸਦ ਮੈਂਬਰ ਰਾਏ ਅਜ਼ੀਜ਼ ਉੱਲਾ ਖ਼ਾਨ, ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ ਅਤੇ ਵਿਦਵਾਨਾਂ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਦੇ ਕੇ ਵਧਾਈ ਦਿੱਤੀ। ਬਸੰਤ ਮੋਟਰਜ਼ ਨੇ ਸਿੱਖਿਆ ਦੇ ਖੇਤਰ ਵਿੱਚ ਨੌਜਵਾਨਾਂ ਦੀ ਮਦਦ ਕਰਨ ਵਾਲੀ ਇਸ ਪਹਿਲ ਨੂੰ ਆਉਣ ਵਾਲੇ ਸਾਲਾਂ ਵਿੱਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ।
ਬਸੰਤ ਮੋਟਰਜ਼ ਨੇ 35ਵੀਂ ਵਰ੍ਹੇਗੰਢ ਮੌਕੇ 17 ਵਿਦਿਆਰਥੀਆਂ ਨੂੰ ਦਿੱਤੀ 35 ਹਜ਼ਾਰ ਡਾਲਰ ਦੀ ਸਕਾਲਰਸ਼ਿਪ
Basant Motors Surrey Marks Its 35th Anniversary by Awarding $35,000 in Scholarships to 17 Meritorious Students, Supporting Higher Education and Youth Development. The Initiative Has Provided $360,000 to 146 Students This Year







