ਬਠਿੰਡਾ, 3 ਸਤੰਬਰ 2026 (ਛਤਰਪਾਲ ਸਿੰਘ): ਬਠਿੰਡਾ ਦੇ ਨਵੇਂ ਨਿਯੁਕਤ ਸੀਨੀਅਰ ਪੁਲਿਸ ਕਪਤਾਨ (SSP) ਸੁਹੇਲ ਕਾਸਿਮ ਮੀਰ ਨੇ ਅਹੁਦਾ ਸੰਭਾਲਦੇ ਹੀ ਪੁਲਿਸ ਪ੍ਰਬੰਧ ਵਿੱਚ ਸਰਗਰਮੀ ਅਤੇ ਜਵਾਬਦੇਹੀ ਨੂੰ ਤਰਜੀਹ ਦੇਣ ਦੇ ਸੰਕੇਤ ਦਿੱਤੇ ਹਨ। ਅਹੁਦਾ ਸੰਭਾਲਣ ਤੋਂ ਥੋੜ੍ਹੇ ਸਮੇਂ ਬਾਅਦ SSP ਮੀਰ ਨੇ ਦੇਰ ਰਾਤ ਸਿਵਲ ਲਾਈਨਜ਼ ਥਾਣੇ ਦੀ ਅਚਾਨਕ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਥਾਣੇ ਦੇ ਵੱਖ-ਵੱਖ ਹਿੱਸਿਆਂ, ਬੈਰਕਾਂ ਅਤੇ ਦਫ਼ਤਰੀ ਰਿਕਾਰਡ ਦੀ ਜਾਂਚ ਕੀਤੀ। ਉਨ੍ਹਾਂ ਪੁਲਿਸ ਰਿਕਾਰਡ ਵਿੱਚ ਦਰਜ ਐਂਟਰੀਆਂ ਨੂੰ ਵੀ ਚੈੱਕ ਕਰਦਿਆਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪ੍ਰਤੀ ਪੂਰੀ ਸਤਰਕਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਕਿਹਾ। SSP ਦੀ ਅਚਾਨਕ ਚੈਕਿੰਗ ਨੂੰ ਪੁਲਿਸ ਮੁਲਾਜ਼ਮਾਂ ਵਿੱਚ ਅਨੁਸ਼ਾਸਨ ਅਤੇ ਸਰਗਰਮੀ ਵਧਾਉਣ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਬਠਿੰਡਾ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਵਧਾਉਣਾ ਹੈ। SSP ਸੁਹੇਲ ਕਾਸਿਮ ਮੀਰ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਪੁਲਿਸ ਵਿਭਾਗ ਵਿੱਚ ਵਿਜੀਲੈਂਸ, ਪੇਸ਼ੇਵਰਾਨਾ ਕਾਰਜਸ਼ੈਲੀ ਅਤੇ ਜਵਾਬਦੇਹੀ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
