Home ਪੰਜਾਬ “ਸਿੱਖਿਆ ਮੰਤਰੀ ਹੋਣਾ ਮੇਰੇ ਲਈ ਮਾਣ ਅਤੇ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ”-...

“ਸਿੱਖਿਆ ਮੰਤਰੀ ਹੋਣਾ ਮੇਰੇ ਲਈ ਮਾਣ ਅਤੇ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ”- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

0

ਚੰਡੀਗੜ੍ਹ: 6 ਅਗਸਤ, 2026 (ਗੁਰਮੀਤ ਸਿੰਘ ਤੁੰਗ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਨਾਲ ਜੁੜੇ ਮੁੱਦਿਆਂ ‘ਤੇ ਆਪਣਾ ਪੱਖ ਤੱਥਾਂ ਅਤੇ ਅੰਕੜਿਆਂ ਸਮੇਤ ਸਦਨ ਅੱਗੇ ਰੱਖਿਆ। ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦਾ ਅਹੁਦਾ ਉਨ੍ਹਾਂ ਲਈ ਸਿਰਫ਼ ਇੱਕ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਦਾ ਮਿਸ਼ਨ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ, ਮੈਂ ਪਹਿਲਾ ਸਿੱਖਿਆ ਮੰਤਰੀ ਹਾਂ ਜੋ ਮਾਣ ਨਾਲ ਕਹਿੰਦਾ ਹੈ ਕਿ ਮੈਨੂੰ ਸਿੱਖਿਆ ਮੰਤਰੀ ਹੋਣ ਤੇ ਮਾਣ ਹੈ। ਮੇਰੇ ਲਈ ਇਹ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ ਹੈ।”

ਉਨ੍ਹਾਂ ਸਦਨ ਵਿੱਚ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਉਨ੍ਹਾਂ ਦੇ ਸ਼ਬਦਾਂ ਵਿੱਚ, ਰੱਬ ਨੇ ਸਾਨੂੰ ਜ਼ੁਬਾਨ ਵੀ ਦਿੱਤੀ ਹੈ ਅਤੇ ਸੋਚਣ ਲਈ ਦਿਮਾਗ ਵੀ।” ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਭਾਸ਼ਾ ਦੀ ਮਰਿਆਦਾ ਅਤੇ ਸਨਮਾਨ ਬਣਾਈ ਰੱਖਣਾ ਹਰ ਲੋਕ ਪ੍ਰਤੀਨਿਧ ਦਾ ਫ਼ਰਜ਼ ਹੈ।

ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਪਹਿਲਾਂ ਅਧਿਆਪਕਾਂ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾਂਦਾ ਸੀ ਅਤੇ ਅੱਜ ਵੀ ਵਿਰੋਧੀ ਧਿਰ ਦੇ ਕੁਝ ਮੈਂਬਰ ਅਜਿਹੀ ਸ਼ਬਦਾਵਲੀ ਵਰਤਦੇ ਹਨ ਜੋ ਉਚਿਤ ਨਹੀਂ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਜਿਹੀ ਰਾਜਨੀਤੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ ਪੰਜਾਬ ਦੇ ਹਰ ਨੌਜਵਾਨ ਨੂੰ ਗੁਣਵੱਤਾ ਭਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ, ਹਰ ਅਧਿਆਪਕ ਨੂੰ ਉਸ ਦਾ ਬਣਦਾ ਸਨਮਾਨ ਦਿਵਾਉਣਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਹੀ ਨਹੀਂ, ਸਗੋਂ ਦੁਨੀਆ ਦੀਆਂ ਸਰਵੋਤਮ ਸਿੱਖਿਆ ਪ੍ਰਣਾਲੀਆਂ ਵਿੱਚ ਸ਼ਾਮਲ ਕਰਨਾ ਹੈ।

ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਬੈਂਸ ਨੇ ਸਿੱਖਿਆ ਖੇਤਰ ਵਿੱਚ ਸੁਧਾਰਾਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਰਕਾਰ ਦਾ ਧਿਆਨ ਸਿੱਖਿਆ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਲਿਆਉਣ ‘ਤੇ ਕੇਂਦ੍ਰਿਤ ਹੈ।

 

Exit mobile version