Home ਹਰਿਆਣਾ ਭਿਵਾਨੀ: ਤੋਸ਼ਾਮ ਦਾ ਕਾਨੂੰਗੋ 65 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਭਿਵਾਨੀ: ਤੋਸ਼ਾਮ ਦਾ ਕਾਨੂੰਗੋ 65 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

0

ਹਰਿਆਣਾ, 4 ਜੁਲਾਈ (ਸੰਜੀਵ ਸ਼ਰਮਾ): ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਹਰਿਆਣਾ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਭਿਵਾਨੀ ਜ਼ਿਲ੍ਹੇ ਦੀ ਤੋਸ਼ਾਮ ਤਹਿਸੀਲ ਵਿੱਚ ਤਾਇਨਾਤ ਕਾਨੂੰਗੋ ਕੁਲਦੀਪ ਨੂੰ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਬਿਊਰੋ ਅਨੁਸਾਰ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਾਨੂੰਗੋ ਨੇ ਉਸ ਦੀ ਜ਼ਮੀਨ ਦੀ ਮਿਣਤੀ ਕਰਵਾਉਣ ਬਦਲੇ 65,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਮਿਲਣ ‘ਤੇ ਬਿਊਰੋ ਨੇ ਮੁੱਢਲੀ ਜਾਂਚ ਕੀਤੀ, ਜਿਸ ‘ਚ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਬਿਊਰੋ ਦੀ ਭਿਵਾਨੀ ਟੀਮ ਨੇ ਯੋਜਨਾ ਬਣਾ ਕੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

 

Exit mobile version