Homeਪੰਜਾਬਬੀਬੀ ਜਗੀਰ ਕੌਰ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਹੋਣਗੇ ਸ਼ਾਮਲ

ਬੀਬੀ ਜਗੀਰ ਕੌਰ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਹੋਣਗੇ ਸ਼ਾਮਲ

Bibi Jagir Kaur Set to Rejoin SAD (Badal) Today as Sukhbir Singh Badal Visits Begowal.

ਸੁਖਬੀਰ ਸਿੰਘ ਬਾਦਲ ਪਿੰਡ ਬੇਗੋਵਾਲ ਪਹੁੰਚ ਕੇ ਪਾਰਟੀ ਵਿੱਚ ਕਰਵਾਉਣਗੇ ਵਾਪਸੀ, ਹਾਲ ਹੀ ਵਿੱਚ ਛੱਡਿਆ ਸੀ ਪੁਨਰ ਸੁਰਜੀਤ ਅਕਾਲੀ ਦਲ

ਚੰਡੀਗੜ੍ਹ, 15 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਅਹਿਮ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 15 ਨਵੰਬਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਜੱਦੀ ਪਿੰਡ ਬੇਗੋਵਾਲ ਪਹੁੰਚਣਗੇ ਅਤੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਹਾਲ ਹੀ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਅਤੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਵੇਂ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਵੀ ਜਤਾਈਆਂ ਜਾ ਰਹੀਆਂ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments