HomeਹਰਿਆਣਾHTET ਪ੍ਰੀਖਿਆ-2025 ਦੇ ਉਮੀਦਵਾਰਾਂ ਲਈ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਲਾਜ਼ਮੀ

HTET ਪ੍ਰੀਖਿਆ-2025 ਦੇ ਉਮੀਦਵਾਰਾਂ ਲਈ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਲਾਜ਼ਮੀ

Biometric verification mandatory for HTET 2025 candidates before result declaration.

4 ਅਕਤੂਬਰ 2026 ਨੂੰ ਜ਼ਿਲ੍ਹਾਵਾਰ ਸਥਾਪਿਤ ਕੀਤੇ ਜਾਣਗੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਕੇਂਦਰ

ਕੁਰੂਕਸ਼ੇਤਰ, 30 ਸਤੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ਼ੰਕਰ ਲਾਲ ਧੂਪੜ ਨੇ ਦੱਸਿਆ ਕਿ 4 ਅਤੇ 5 ਜੁਲਾਈ, 2026 ਨੂੰ ਕਰਵਾਈ ਗਈ ਹਰਿਆਣਾ ਅਧਿਆਪਕ ਯੋਗਤਾ ਟੈਸਟ (HTET) ਪ੍ਰੀਖਿਆ-2025 ਦੇ ਉਮੀਦਵਾਰਾਂ ਲਈ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਨਾ ਲਾਜ਼ਮੀ ਕੀਤਾ ਗਿਆ ਹੈ। ਪ੍ਰੀਖਿਆ ਦਾ ਨਤੀਜਾ ਐਲਾਨੇ ਜਾਣ ਤੋਂ ਪਹਿਲਾਂ ਸਬੰਧਤ ਉਮੀਦਵਾਰਾਂ ਦੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਹੋਣਾ ਜ਼ਰੂਰੀ ਹੈ। ਚੇਅਰਮੈਨ ਸ਼ੰਕਰ ਲਾਲ ਧੂਪੜ ਨੇ ਕਿਹਾ ਕਿ ਉਮੀਦਵਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 4 ਅਕਤੂਬਰ 2026 ਨੂੰ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ ਲਈ ਕੇਂਦਰ ਸਥਾਪਿਤ ਕੀਤੇ ਗਏ ਹਨ। ਹੋਰ ਰਾਜਾਂ ਨਾਲ ਸਬੰਧਤ ਉਮੀਦਵਾਰ ਆਪਣੇ ਨੇੜਲੇ ਜ਼ਿਲ੍ਹਾ ਹੈੱਡਕੁਆਰਟਰ ’ਤੇ ਪਹੁੰਚ ਕੇ ਆਪਣੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ। ਵਿਸ਼ੇਸ਼ ਹਾਲਾਤਾਂ ਵਿੱਚ ਉਮੀਦਵਾਰ 22 ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਗਏ ਕਿਸੇ ਵੀ ਕੇਂਦਰ ’ਤੇ ਜਾ ਕੇ ਇਹ ਪ੍ਰਕਿਰਿਆ ਪੂਰੀ ਕਰ ਸਕਦਾ ਹੈ।

ਉਮੀਦਵਾਰ ਲਈ ਆਪਣਾ ਅਸਲ ਪ੍ਰਵੇਸ਼ ਪੱਤਰ (ਐਡਮਿਟ ਕਾਰਡ) ਅਤੇ ਅਸਲ ਫੋਟੋ ਵਾਲਾ ਪਛਾਣ ਪੱਤਰ ਨਾਲ ਲੈ ਕੇ ਜਾਣਾ ਲਾਜ਼ਮੀ ਹੈ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਜਿੱਥੇ ਵੈਰੀਫਿਕੇਸ਼ਨ ਹੋਣੀ ਹੈ, ਉਨ੍ਹਾਂ ਸਕੂਲਾਂ ਦੀ ਸੂਚੀ ਬੋਰਡ ਦੀ ਅਧਿਕਾਰਤ ਵੈੱਬਸਾਈਟ BSEH.ORG.IN ’ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਆਨਲਾਈਨ ਅਰਜ਼ੀ ਦੇ ਸਮੇਂ ਦਿੱਤੇ ਗਏ ਰਜਿਸਟਰਡ ਮੋਬਾਈਲ ਨੰਬਰ/ਈ-ਮੇਲ ’ਤੇ ਵੀ ਇਸ ਸਬੰਧੀ ਸੁਨੇਹਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਸਾਰੇ ਸਬੰਧਤ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀ 4 ਅਕਤੂਬਰ 2026 ਨੂੰ ਲੋੜੀਂਦੇ ਦਸਤਾਵੇਜ਼ਾਂ ਸਮੇਤ ਵੈਰੀਫਿਕੇਸ਼ਨ ਕੇਂਦਰ ’ਤੇ ਹਾਜ਼ਰ ਹੋ ਕੇ ਆਪਣੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਵਾਉਣ। ਜਿਹੜੇ ਉਮੀਦਵਾਰ ਨਿਰਧਾਰਤ ਮਿਤੀ 4 ਅਕਤੂਬਰ 2026 ਨੂੰ ਆਪਣੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਨਹੀਂ ਕਰਦੇ, ਉਨ੍ਹਾਂ ਦਾ ਨਤੀਜਾ ਐਲਾਨਿਆ ਨਹੀਂ ਜਾਵੇਗਾ। ਬੋਰਡ ਵੱਲੋਂ ਉਮੀਦਵਾਰਾਂ ਦੀ ਸਹੂਲਤ ਅਤੇ ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments